ਰਾਹੋਂ 'ਚ ਵਿਆਹ ਵਾਲੀ ਕੁੜੀ ਨੇ ਚਾਰ ਲਾਵਾਂ ਤੋਂ ਪਹਿਲਾਂ ਪਾਈ ਵੋਟ
ਲਾੜੇ ਅਸ਼ੋਕ ਰਣਬੀਰ ਸਿੰਘ ਨੇ ਚਾਰ ਲਾਵਾਂ ਲੈਣ ਤੋਂ ਪਹਿਲਾਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।
Punjab Municipal Election 2021
ਰਾਹੋਂ- ਅੱਜ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਜਾਰੀ ਹਨ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਅੱਜ ਹੋ ਰਹੀਆਂ ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਕਾਰ ਅੱਜ ਰਾਹੋਂ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਵਾਰਡ ਨੰਬਰ 10 ਮੁਹੱਲਾ ਪਹਾੜ ਸਿੰਘ ਰਾਹੋਂ ਦੀ ਵਸਨੀਕ ਲਾੜੀ ਸਿਮਰਨਜੀਤ ਕੌਰ ਨੇ ਚਾਰ ਲਾਵਾਂ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਵੋਟ ਪਾਈ।
ਇਸ ਤੋਂ ਪਹਿਲਾਂ ਨਗਰ ਪੰਚਾਇਤ ਅਜਨਾਲਾ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਸ਼ਹਿਰ ਦੀ ਵਾਰਡ ਨੰਬਰ 11 ਦੇ ਰਹਿਣ ਵਾਲੇ ਲਾੜੇ ਅਸ਼ੋਕ ਰਣਬੀਰ ਸਿੰਘ ਨੇ ਚਾਰ ਲਾਵਾਂ ਲੈਣ ਤੋਂ ਪਹਿਲਾਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।