ਅੰਮ੍ਰਿਤਸਰ 'ਚ ਕਿਸਾਨ ਸਮਰਥਕਾਂ ਵਲੋਂ ਚੋਣਾਂ ਦੌਰਾਨ BJP ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਜਦੋਂ ਤਕ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਕਿਸਾਨਾਂ ਦੀ ਵਿਰੋਧੀ ਭਾਜਪਾ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
ਅੰਮ੍ਰਿਤਸਰ- ਅੱਜ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਜਾਰੀ ਹਨ। ਇਸ ਦੌਰਾਨ ਕੁੱਲ 39,15,280 ਵੋਟਰ ਅਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਰਹੇ ਹਨ। ਇਸ ਵਿਚਾਲੇ ਵਾਰਡ ਨੰਬਰ 37 ਵਿਖੇ ਹੋ ਰਹੀ ਉਪ ਚੋਣ ਦੌਰਾਨ ਅੱਜ ਗੁਰਦੁਆਰਾ ਮੀਰੀ ਪੀਰੀ ਸਾਹਿਬ ਨਜ਼ਦੀਕ ਸਥਾਪਿਤ ਬੂਥ ਨੰਬਰ 7, 8, 9 ਦੇ ਬਾਹਰ ਕਿਸਾਨ ਸਮਰਥਕਾਂ ਵਲੋਂ ਭਾਜਪਾ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
Punjab municipal elections 2021
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤਕ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਕਿਸਾਨਾਂ ਦੀ ਵਿਰੋਧੀ ਭਾਜਪਾ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
ਦੱਸਣਯੋਗ ਹੈ ਕਿ ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਅੱਜ ਹੋ ਰਹੀਆਂ ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੋਲਿੰਗ ਬੂਥਾਂ ਦੇ ਬਾਹਰ ਵਿਸ਼ੇਸ਼ ਹਦਾਇਤਾਂ ਵਾਲੇ ਪੋਸਟਰ ਵੀ ਚਿਪਕਾਏ ਗਏ ਹਨ। ਵੱਖ-ਵੱਖ ਥਾਈਂ ਵੋਟਿੰਗ ਲਈ ਵੋਟਰਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਧੁੰਦ ਦੇ ਬਾਵਜੂਦ ਲੋਕਾਂ ਵਿਚ ਵੋਟਾਂ ਲਈ ਉਤਸ਼ਾਹ ਦੇਖਿਆ ਜਾ ਰਿਹਾ ਹੈ।