ਪੰਜਾਬ ਦੇ ਵੱਖ ਵੱਖ ਥਾਈਂ ਲੋਕਾਂ ਵਿਚ ਭਾਰੀ ਉਤਸ਼ਾਹ, ਕੋਰੋਨਾ ਦੇ ਮੱਦੇਨਜ਼ਰ ਵਿਸ਼ੇਸ਼ ਪ੍ਰਬੰਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਮਨ ਸ਼ਾਂਤੀ ਬਣਾਈ ਰੱਖਣ ਲਈ ਭਾਰੀ ਪੁਲਿਸ ਫੋਰਸ ਨਾਲ ਸ਼ਹਿਰ ਦੇ ਵੱਖ ਵੱਖ ਚੋਣ ਬੂਥਾਂ ਦਾ ਦੌਰਾ ਕੀਤਾ ਜਾ ਰਿਹਾ।

Punjab municipal elections 2021

ਚੰਡੀਗੜ੍ਹ: ਅੱਜ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਕੁੱਲ 39,15,280 ਵੋਟਰ ਅਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਅੱਜ ਹੋ ਰਹੀਆਂ ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੋਲਿੰਗ ਬੂਥਾਂ ਦੇ ਬਾਹਰ ਵਿਸ਼ੇਸ਼ ਹਦਾਇਤਾਂ ਵਾਲੇ ਪੋਸਟਰ ਵੀ ਚਿਪਕਾਏ ਗਏ ਹਨ। 

ELECTIONS

ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੋਟਰ ਵੋਟਿੰਗ ਕੇਂਦਰਾਂ ‘ਤੇ ਪਹੁੰਚ ਗਏ। ਵੱਖ-ਵੱਖ ਥਾਈਂ ਵੋਟਿੰਗ ਲਈ ਵੋਟਰਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਧੁੰਦ ਦੇ ਬਾਵਜੂਦ ਲੋਕਾਂ ਵਿਚ ਵੋਟਾਂ ਲਈ ਉਤਸ਼ਾਹ ਦੇਖਿਆ ਜਾ ਰਿਹਾ ਹੈ। 

ਸਮਾਣਾ 'ਚ ਸਮੇਂ ਤੋਂ ਪਹਿਲਾਂ ਕੇਂਦਰਾਂ 'ਤੇ ਵੋਟਰਾਂ ਦੀ ਭੀੜ ਆਈ ਨਜ਼ਰ 
ਵੋਟਾਂ ਸਵੇਰੇ 8 ਵਜੇ ਪੈਣੀਆਂ ਸ਼ੁਰੂ ਹੋਣੀਆਂ ਹਨ ਪਰ ਸਮਾਣਾ 'ਚ ਸਮੇਂ ਤੋਂ ਪਹਿਲਾਂ ਕੇਂਦਰਾਂ 'ਤੇ ਵੋਟਰਾਂ ਦੀ ਭੀੜ ਨਜ਼ਰ ਆਈ ਹੈ।  ਸਮਾਣਾ ਦੇ 21 ਵਾਰਡਾਂ ਲਈ ਬਣਾਏ 43 ਬੂਥਾਂ ਤੇ ਸਵੇਰੇ 7-15 ਤੋਂ ਹੀ ਵੋਟਰਾਂ ਦੀਆਂ ਕਤਾਰਾਂ ਲੱਗ ਚੁੱਕੀਆਂ ਹਨ। ਸੁਰਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 45 ਹਜ਼ਾਰ ਤੋਂ ਵੱਧ ਵੋਟਰ 110 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। 

ਅਜਨਾਲਾ 'ਚ 15 ਵਾਰਡਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ
ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ I ਇੱਥੇ ਕੁੱਲ 66 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 14105 ਵੋਟਰ ਕਰਨਗੇ I

ਖੰਨਾਂ 'ਚ ਨਗਰ ਕੌਂਸਲ ਚੋਣਾਂ
ਖੰਨਾਂ ਵਿਚ ਸਵੇਰੇ ਧੁੰਦ ਦੇ ਬਾਵਜੂਦ ਲੋਕਾਂ ਵਿਚ ਨਗਰ ਕੌਂਸਲ ਚੋਣਾਂ ਲਈ ਉਤਸ਼ਾਹ ਨਜ਼ਰ ਆ ਰਿਹਾ ਹੈ। ਵੱਖ ਵੱਖ ਵਾਰਡਾਂ ਵਿਚ 8 ਵਜੇ ਤੋਂ ਪਹਿਲਾਂ ਹੀ ਲੋਕ ਵੋਟ ਪਾਉਣ ਲਈ ਪਹੁੰਚ ਰਹੇ ਹਨ। ਖੰਨਾ ਦੇ ਵਾਰਡ 15 ਦੇ ਬੂਥ 50 ਦੀ ਈਵੀਐਮ ਮਸ਼ੀਨ ’ਚ ਖ਼ਰਾਬੀਵੀ ਸਾਹਮਣੇ ਆਈ ਹੈ। ਇਸ ਵਿਚਕਾਰ ਅਕਾਲੀ ਦਲ ਦੇ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ। ਅਕਾਲੀ ਨੇਤਾਵਾਂ ਵੱਲੋਂ ਪ੍ਰਸ਼ਾਸਨ ’ਤੇ ਜਾਣਬੁੱਝ ਕੇ ਲਾਪ੍ਰਵਾਹੀ ਕਰਨ ਦੇ ਇਲਜ਼ਾਮ ਵੀ ਲਗਾਏ ਹਨ। 

ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ
ਗੁਰਦਾਸਪੁਰ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸਵੇਰ ਤੋਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਮਾਂ ਬਾਪ ਵੀ ਵੋਟ ਪਾਉਣ ਪਹੁੰਚੇ।  

 ਮਲੋਟ ਵਿੱਚ ਨਗਰ ਕੌਂਸਲ ਚੋਣਾਂ
 ਮਲੋਟ ਵਿੱਚ ਨਗਰ ਕੌਂਸਲ ਚੋਣਾਂ ਲਈ 27 ਵਾਰਡਾਂ ਵਿਚ 157 ਉਮੀਦਵਾਰ ਆਪਣੀ ਕਿਸਮਤ ਦਾ ਫੈਸਲ  ਵੋਟਰ ਕਰਨਗੇ I

ਜੰਡਿਆਲਾ ਗੁਰੂ 'ਚ ਨਗਰ ਕੌਂਸਲ 
ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ ਵੋਟਾਂ ਪੈਣ ਦਾ ਕੰਮ ਅੱਜ ਸ਼ੁਰੂ ਹੋ ਚੁੱਕਾ ਹੈ। ਐਸ ਪੀ ਹੈਡਕੁਆਰਟਰ ਅਮਨਦੀਪ ਕੌਰ ਵੱਲੋਂ ਅਮਨ ਸ਼ਾਂਤੀ ਬਣਾਈ ਰੱਖਣ ਲਈ ਭਾਰੀ ਪੁਲਿਸ ਫੋਰਸ ਨਾਲ ਸ਼ਹਿਰ ਦੇ ਵੱਖ ਵੱਖ ਚੋਣ ਬੂਥਾਂ ਦਾ ਦੌਰਾ ਕੀਤਾ ਜਾ ਰਿਹਾ।