ਅੰਮ੍ਰਿਤਸਰ 'ਚ ਵੋਟਿੰਗ ਸ਼ੁਰੂ ਹੁੰਦੇ ਹੀ ਮਸ਼ੀਨਾਂ ਖ਼ਰਾਬ, ਲੋਕਾਂ ਨੂੰ ਕਰਨਾ ਪਿਆ ਪਰੇਸ਼ਾਨੀ ਦਾ ਸਾਹਮਣਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਜ਼ਿਲ੍ਹੇ 'ਚ ਪੰਜ ਨਗਰ ਕੌਂਸਲਾਂ ਰਈਆ, ਜੰਡਿਆਲਾ, ਮਜੀਠਾ, ਅਜਨਾਲਾ ਤੇ ਰਮਦਾਸ 'ਚ ਵੀ ਵੋਟਿੰਗ ਸ਼ੁਰੂ ਹੋ ਗਈ ਹੈ।

Amritsar

ਅੰਮ੍ਰਿਤਸਰ: ਅੱਜ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਕੁੱਲ 39,15,280 ਵੋਟਰ ਅਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ। ਅੱਜ ਹੋ ਰਹੀਆਂ ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।  ਅੰਮ੍ਰਿਤਸਰ ਜ਼ਿਲ੍ਹੇ 'ਚ ਪੰਜ ਨਗਰ ਕੌਂਸਲਾਂ ਰਈਆ, ਜੰਡਿਆਲਾ, ਮਜੀਠਾ, ਅਜਨਾਲਾ ਤੇ ਰਮਦਾਸ 'ਚ ਵੀ ਵੋਟਿੰਗ ਸ਼ੁਰੂ ਹੋ ਗਈ ਹੈ।

ਵੋਟਿੰਗ ਸ਼ੁਰੂ ਹੁੰਦੇ ਹੀ ਭਾਰੀ ਪੁਲਿਸ ਫੋਰਸ ਨਾਲ ਸ਼ਹਿਰ ਦੇ ਵੱਖ ਵੱਖ ਚੋਣ ਬੂਥਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਪਰ ਵਾਰਡ ਨੰਬਰ 37 ਦੇ ਪੋਲਿੰਗ ਬੂਥ ਪ੍ਰਾਈਮ ਰੋਜ ਸਕੂਲ ਵਿਖੇ ਪੋਲਿੰਗ ਦੀ ਸ਼ੁਰੂਆਤ ਵਿਚ ਹੀ ਮਸ਼ੀਨ ਖਰਾਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਵਾਰਡ ਨੰ 37 ਤੋਂ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਵਲੋਂ ਕਾਂਗਰਸ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਜਾਣਬੁਝ ਕੇ ਵੋਟਿੰਗ ਮਸ਼ੀਨ ਦਾ ਬਹਾਨਾ ਬਣਾ ਕੇ ਵੋਟਰਾਂ ਨੂੰ ਪਰੇਸ਼ਾਨ ਕਰ ਰਹੀ ਹੈ ਤਾਂ ਜੋ ਪੋਲਿੰਗ ਘੱੱਟ ਹੋਵੇ ਅਤੇ ਲੋਕ ਪਰੇਸ਼ਾਨ ਹੋ ਕੇ ਘਰ ਚਲੇ ਜਾਣ।  

ਜ਼ਿਕਰਯੋਗ ਹੈ ਕਿ ਕਈ ਬੂਥਾਂ ਉੱਪਰ ਮਸ਼ੀਨਾਂ ਖਰਾਬ ਹੋਣ ਦੀ ਸੂਚਨਾ ਮਿਲੀ ਹੈ ਪਰ ਹੁਣ ਸਭ ਥਾਈਂ ਸ਼ਾਂਤਮਈ ਤਰੀਕੇ ਨਾਲ ਵੋਟਿੰਗ ਹੋ ਰਹੀ ਹੈ। ਦੱਸਣਯੋਗ ਹੈ ਕਿ ਖੰਨਾ 'ਚ ਵਾਰਡ ਨੰਬਰ 20 ਦੇ ਵਿਚ ਬੂਥ ਨੰਬਰ 67 ਦੀ ਮਸ਼ੀਨ ਵਿਚ ਆਈ ਖ਼ਰਾਬੀ ਲੋਕਾਂ ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪੈ ਰਿਹਾ ਹੈ। ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।