ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਫੜਿਆ ਭਾਜਪਾ ਦਾ ਪੱਲਾ
ਮਨੀਸ਼ਾ ਗੁਲਾਟੀ ਗਜੇਂਦਰ ਸ਼ਿਖਾਵਤ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ।
Manisha Gulati Join BJP
ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਕੱਲ੍ਹ ਰਾਤ ਹੀ ਇਹ ਖ਼ਬਰ ਸਾਹਮਣੇ ਆਈ ਸੀ ਕਿ ਮਨੀਸ਼ਾ ਗੁਲਾਟੀ ਅੱਜ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋਣਗੇ ਪਰ ਉਸ ਸਮੇਂ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋਏ। ਮਨੀਸ਼ਾ ਗੁਲਾਟੀ ਗਜੇਂਦਰ ਸ਼ਿਖਾਵਤ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ।