ਸ਼੍ਰੋਮਣੀ ਅਕਾਲੀ ਦਲ 15 ਨੂੰ ਕਰੇਗਾ ਚੋਣ ਮੈਨੀਫ਼ੈਸਟੋ ਜਾਰੀ : ਸੁਖਬੀਰ ਸਿੰਘ ਬਾਦਲ
Published : Feb 14, 2022, 12:04 am IST
Updated : Feb 14, 2022, 12:04 am IST
SHARE ARTICLE
image
image

ਸ਼੍ਰੋਮਣੀ ਅਕਾਲੀ ਦਲ 15 ਨੂੰ ਕਰੇਗਾ ਚੋਣ ਮੈਨੀਫ਼ੈਸਟੋ ਜਾਰੀ : ਸੁਖਬੀਰ ਸਿੰਘ ਬਾਦਲ

ਸੁਨਾਮ, 13 ਫ਼ਰਵਰੀ (ਬਲਵਿੰਦਰ ਸਿੰਘ ਭੁੱਲਰ, ਅਜੈਬ ਸਿੰਘ ਮੋਰਾਂਵਾਲੀ) :  ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਸੁਨਾਮ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ.ਬਲਦੇਵ ਸਿੰਘ ਮਾਨ ਦੇ ਦਫ਼ਤਰ ਪੁੱਜੇ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਸੈਂਕੜੇ ਵਰਕਰਾਂ ਵੱਡਾ ਇਕੱਠ ਸੀ ਤਾਂ ਲੋਕਾਂ ਦਾ ਸੁਖਬੀਰ ਨਾਲ ਸੈਲਫ਼ੀ ਲੈਣ ਦਾ ਇੰਨਾ ਚਾਅ ਵੇਖਿਆ ਕਿ ਇਕ ਦੂਜੇ ਦੇ ਮੂਹਰੇ ਹੋ ਕੇ ਸੁਖਬੀਰ ਨੂੰ ਮਿਲਣ ਦੀ ਤਾਂਘ ਵਿਚ ਸ਼੍ਰੋਮਣੀ ਅਕਾਲੀ ਦੇ ਹੱਕ ਵਿਚ ਨਾਹਰੇਬਾਜ਼ੀ ਕਰਦੇ ਰਹੇ। ਬਲਦੇਵ ਸਿੰਘ ਮਾਨ ਦੀ ਮਦਦ ਕਰ ਰਹੇ ਰਜਿੰਦਰ ਦੀਪਾ ਅਰੋੜਾ ਦੇ ਘਰ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਬਹੁਤ ਵਧੀਆ ਗਠਜੋੜ ਹੈ। ਉਨ੍ਹਾਂ ਕਿਹਾ ਕਿ ਬਸਪਾ ਵੀ ਪੰਜਾਬ ਦੀ ਪਾਰਟੀ ਹੈ, ਜੋ ਕਿ ਬਾਬੂ ਕਾਂਸ਼ੀ ਰਾਮ ਨੇ ਬਣਾਈ ਸੀ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਦੀ ਸੋਚ ਇਕ ਹੈ। ਉਨ੍ਹਾਂ ਨੇ ਭਾਜਪਾ ਨਾਲ ਸਮਝੌਤਾ ਕਰਨ ਵਾਲੇ ਢੀਂਡਸਾ ਅਤੇ ਕੈਪਟਨ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਨੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿਤਾ ਹੈ। ਇਹ ਲੋਕ ਪੰਜਾਬ ਦਾ ਭਲਾ ਨਹੀਂ ਕਰ ਸਕਦੇ। ਇਨ੍ਹਾਂ ਦੀ ਸਰਕਾਰ ਤਾਂ ਬਣਨੀ ਬਹੁਤ ਦੂਰ ਦੀ ਗੱਲ ਇਨ੍ਹਾਂ ਦਾ ਪੰਜਾਬ ਵਿਚ ਖਾਤਾ ਵੀ ਨਹੀਂ ਖੁੱਲ੍ਹੇਗਾ। ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਪਣਾ ਚੋਣ ਮੈਨੀਫ਼ੈਸਟੋ 15 ਤਰੀਕ ਨੂੰ ਜਾਰੀ ਕਰੇਗਾ।
ਇਸ ਸਮੇਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਲਦੇਵ ਸਿੰਘ ਮਾਨ ਨੂੰ ਬਹੁਮਤ ਨਾਲ ਜਿਤਾਉਣ। ਇਸ ਮੌਕੇ  ਰਵਿੰਦਰ ਸਿੰਘ ਚੀਮਾ ਪ੍ਰਧਾਨ ਆੜ੍ਹਤੀਆਂ ਐਸੋਸੀਏਸਨ ਪੰਜਾਬ, ਉਘੇ ਅਕਾਲੀ ਆਗੂ ਜਥੇਦਾਰ ਗੁਰਪ੍ਰੀਤ ਲਖਮੀਰਵਾਲਾ ਆਦਿ ਤੋਂ ਇਲਾਵਾ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ।

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement