
ਕਿਹਾ- ਉਮੀਦ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪੰਜਾਬੀਆਂ ਦੀਆਂ ਚਿੰਤਾਵਾਂ ਨੂੰ ਉਠਾਉਣਗੇ
ਚੰਡੀਗੜ੍ਹ : ਬੀਤੇ ਦਿਨੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਫੇਰੀ 'ਤੇ ਆਏ ਸਨ ਅਤੇ ਉਨ੍ਹਾਂ ਨੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਕੀਤਾ। ਜਿਸ ਤੋਂ ਬਾਅਦ ਉਹ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।
sunil jakhar
ਇਸ ਦੇ ਮੱਦੇਨਜ਼ਰ ਸੁਨੀਲ ਜਾਖੜ ਨੇ ਕਿਹਾ, “ਉਮੀਦ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਕਰਨਾਟਕ ਦੇ ਮੁੱਖ ਮੰਤਰੀ ਦੇ ਵਿਦਿਅਕ ਅਦਾਰਿਆਂ ਵਿਚ 'ਧਾਰਮਿਕ ਪਹਿਰਾਵੇ' ਦੀ ਆਗਿਆ ਨਾ ਦੇਣ ਬਾਰੇ ਦਿੱਤੇ ਬਿਆਨ ਬਾਰੇ ਪੰਜਾਬੀਆਂ ਦੀਆਂ ਚਿੰਤਾਵਾਂ ਨੂੰ ਉਠਾਉਣਗੇ। ਪੰਜਾਬ ਦੇਖ ਰਿਹਾ ਹੈ”
meeting
ਦੱਸਣਯੋਗ ਹੈ ਕੀ ਇਸ ਮੁਲਾਕਾਤ ਬਾਬਤ ਗ੍ਰਹਿ ਮੰਤਰੀ ਨੇ ਆਪਣੇ ਸੋਸ਼ਨਲ ਮੀਡੀਆ 'ਤੇ ਜਾਣਕਾਰੀ ਅਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ਜਿਨ੍ਹਾਂ ਵਿਚ ਉਨ੍ਹਾਂ ਨੇ ਆਪਣੇ ਸਿਰ 'ਤੇ ਦਸਤਾਰ ਵੀ ਸਜਾਈ ਹੋਈ ਸੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਵੀ ਹਾਜ਼ਰ ਸਨ।