ਲੁਧਿਆਣਾ ਦੀ ਕੇਂਦਰੀ ਜੇਲ੍ਹ ’ਚ ਕੈਦੀਆਂ ਨੂੰ ਪਾਬੰਦੀਸ਼ੁਦਾ ਸਮਾਨ ਸਪਲਾਈ ਕਰਨ ਦਾ ਮਾਮਲਾ, ਜੇਲ੍ਹ ਵਾਰਡਨ ਖ਼ਿਲਾਫ਼ ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੈਕਿੰਗ ਦੌਰਾਨ 2 ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ

Ludhiana Jail

 

ਲੁਧਿਆਣਾ: ਕੇਂਦਰੀ ਜੇਲ੍ਹ ਵਿਚ ਕੈਦੀਆਂ ਨੂੰ ਪਾਬੰਦੀਸ਼ੁਦਾ ਸਮਾਨ ਸਪਲਾਈ ਕਰਨ ਦੇ ਮਾਮਲੇ ਵਿਚ ਜੇਲ੍ਹ ਵਾਰਡਨ ਪੁਨੀਤ ਕੁਮਾਰ ਪੁੱਤਰ ਅਮਰੀਤ ਲਾਲ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 7  ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਨੇ ਪਾਇਆ ਕਿ ਉਕਤ ਦੋਸ਼ੀ ਕੋਲੋਂ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਹੋਈ ਹੈ। ਚੈਕਿੰਗ ਦੌਰਾਨ ਮੁਲਜ਼ਮ ਕੋਲੋਂ 2 ਮੋਬਾਈਲ, 19 ਗ੍ਰਾਮ ਨਸ਼ੀਲਾ ਪਦਾਰਥ, 62 ਗ੍ਰਾਮ ਤੰਬਾਕੂ ਅਤੇ 1 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ।