ਪੰਜਾਬ ਵਿਚ ਹੁਣ ਆਨਲਾਈਨ ਮਿਲੇਗਾ ਗੱਡੀਆਂ ਦਾ ਫਿੱਟਨੈੱਸ ਸਰਟੀਫਿਕੇਟ, ਟਰਾਂਸਪੋਰਟ ਵਿਭਾਗ ਵੱਲੋਂ ਤਿਆਰ ਐਪ ਲਾਂਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ

CM BHAGWANT MANN LAUNCHES APP DEVELOPED BY TRANSPORT DEPARTMENT

 

ਚੰਡੀਗੜ੍ਹ: ਇਕ ਵੱਡੇ ਨਾਗਰਿਕ ਪੱਖੀ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਜਾਵੇਦ ਖਾਨ ਅਮਰੋਹੀ ਦਾ ਦਿਹਾਂਤ, ਲੰਬੇ ਸਮੇਂ ਤੋਂ ਸਾਹ ਦੀ ਬਿਮਾਰੀ ਤੋਂ ਸਨ ਪੀੜਤ  

ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ ਅਤੇ ਫਿਟਨੈੱਸ ਸਰਟੀਫਿਕੇਟ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਡਿਲੀਵਰੀ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ: ਢਾਬੇ ਦੇ ਫਰਿੱਜ 'ਚੋਂ ਮਿਲੀ ਔਰਤ ਦੀ ਲਾਸ਼

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਦੀ ਸਹੂਲਤ ਲਈ ਸਿਸਟਮ ਵਿੱਚ ਕਿਤੇ ਜ਼ਿਆਦਾ ਪਾਰਦਰਸ਼ਤਾ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਲੋਕ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ ਆਨਲਾਈਨ ਅਦਾ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: BBC ਦਫ਼ਤਰ 'ਤੇ ਆਮਦਨ ਕਰ ਵਿਭਾਗ ਵਲੋਂ ਕੀਤੀ ਛਾਪੇਮਾਰੀ 'ਤੇ MP ਗੁਰਜੀਤ ਔਜਲਾ ਦੀ ਪ੍ਰਤੀਕਿਰਿਆ

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਵੱਲੋਂ ਦਸਤਾਵੇਜ਼ ਨੂੰ ਵਾਹਨ ਮੋਡੀਊਲ ਉਤੇ ਅਪਲੋਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਰ.ਟੀ.ਓ. ਸਟਾਫ਼ ਵੱਲੋਂ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਵਾਹਨਾਂ ਦੀ ਜਾਂਚ ਐਮ.ਵੀ.ਆਈ. ਵੱਲੋਂ ਆਨਲਾਈਨ ਕੀਤੀ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਹ ਐਪ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਸਾਂਝੇ ਤੌਰ 'ਤੇ ਤਿਆਰ ਕੀਤੀ ਗਈ ਹੈ।