Jagraon Accident Ludhiana : ਪੈਟਰੋਲ ਪੰਪ ਦੇ ਮਾਲਕ ਦੀ ਦਰੱਖਤ ਨਾਲ ਟਕਰਾਈ ਤੇਜ਼ ਰਫਤਾਰ ਕਾਰ, ਇਕ ਔਰਤ ਦੀ ਹੋਈ ਮੌਤ
Jagraon Accident Ludhiana : 10 ਸਾਲਾ ਬੱਚੀ ਸਮੇਤ 4 ਜ਼ਖ਼ਮੀ, ਨੀਂਦ ਆਉਣ ਕਾਰਨ ਵਾਪਰਿਆ ਹਾਦਸਾ
Petrol pump owner's speeding car hit a tree Jagraon Accident Ludhiana news in punjabi: ਜਗਰਾਉਂ ਦੇ ਕੋਠੇ ਪੋਨਾ ਰੋਡ 'ਤੇ ਸਥਿਤ ਪੈਟਰੋਲ ਪੰਪ ਮਾਲਕ ਦੀ ਕਾਰ ਰਾਏਕੋਟ ਤੋਂ ਮਲੇਰਕੋਟਲਾ ਰੋਡ 'ਤੇ ਪੈਂਦੇ ਪਿੰਡ ਭੈਣੀ ਵਡਿੰਗਾ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਾਹਮਣੇ ਤੋਂ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਇਸ ਹਾਦਸੇ ਦੌਰਾਨ ਹਸਪਤਾਲ ਵਿਚ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੰਟੀ ਰਾਣੀ ਵਾਸੀ ਜਗਰਾਉਂ ਵਜੋਂ ਹੋਈ ਹੈ। ਜਦਕਿ 10 ਸਾਲ ਦੀ ਬੱਚੀ ਸਮੇਤ ਚਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ: Ludhiana News : ਲੁਧਿਆਣਾ 'ਚ ਵਿਜੀਲੈਂਸ ਦੇ ASI ਦੀ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ
ਉਨ੍ਹਾਂ ਨੂੰ ਰਾਏਕੋਟ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਇਕ ਦੀ ਹਾਲਤ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਇਕ ਨੂੰ ਲੁਧਿਆਣਾ ਦੇ ਡੀ.ਐੱਮ.ਸੀ ਹਸਪਤਾਲ ਰੈਫਰ ਕਰ ਦਿਤਾ ਅਤੇ ਬਾਕੀ ਤਿੰਨ ਨੂੰ ਰਾਏਕੋਟ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਨ੍ਹਾਂ 'ਚ ਕ੍ਰਿਸ਼ਨ ਲਾਲ, ਜੋਗੀਦਰਪਾਲ ਕਾਲਾ ਅਤੇ ਮਧੂਬਾਲਾ ਦੇ ਨਾਂ ਸ਼ਾਮਲ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਲਾ ਤੇ ਚਾਰ ਹੋਰ ਵਿਅਕਤੀ ਨਾਭਾ ਨੇੜੇ ਸ਼ਿੰਟਾ ਕੈਂਪ ਤੋਂ ਮੱਥਾ ਟੇਕ ਕੇ ਵਾਪਸ ਜਗਰਾਉਂ ਆਪਣੇ ਘਰ ਪਰਤ ਰਹੇ ਸਨ।
ਇਸ ਦੌਰਾਨ ਕਾਰ ਚਲਾ ਰਹੇ ਜੋਗਿੰਦਰਪਾਲ ਕਾਲਾ ਨੂੰ ਅਚਾਨਕ ਨੀਂਦ ਆ ਗਈ, ਜਿਸ ਤੋਂ ਬਾਅਦ ਕਾਰ ਸਿੱਧੀ ਡਰਾਈਵਰ ਸਾਈਡ ਤੋਂ ਇਕ ਦਰੱਖਤ ਨਾਲ ਜਾ ਟਕਰਾਈ, ਇਸ ਦੌਰਾਨ ਸਾਰੇ ਲੋਕ ਜ਼ਖ਼ਮੀ ਹੋ ਗਏ ਪਰ ਦੇਰ ਰਾਤ ਔਰਤ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਸਬੰਧੀ ਗੱਲਬਾਤ ਕਰਦਿਆਂ ਏ.ਐਸ.ਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਜੋਗਿੰਦਰਪਾਲ ਕਾਲਾ ਜਗਰਾਉਂ ਵਿਖੇ ਪੈਟਰੋਲ ਪੰਪ ਚਲਾਉਂਦਾ ਹੈ। ਹਾਦਸੇ ਦੌਰਾਨ ਉਹ ਕਾਰ ਚਲਾ ਰਿਹਾ ਸੀ ਅਤੇ ਉਸ ਨੂੰ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਬੁੱਧਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਹਾਦਸੇ ਦਾ ਪਤਾ ਲੱਗਦਿਆਂ ਹੀ ਜਗਰਾਉਂ ਤੋਂ ਸਾਰੇ ਪਰਿਵਾਰਕ ਮੈਂਬਰ ਰਾਏਕੋਟ ਅਤੇ ਲੁਧਿਆਣਾ ਦੇ ਹਸਪਤਾਲਾਂ ਵਿੱਚ ਪਹੁੰਚ ਗਏ।
(For more Punjabi news apart from Petrol pump owner's speeding car hit a tree Jagraon Accident Ludhiana news in punjabi, stay tuned to Rozana Spokesman