Farmer protest: ਕਿਸਾਨਾਂ ਦੇ ਦਿੱਲੀ ਮਾਰਚ ਦਾ ਦੂਜਾ ਦਿਨ, ਸ਼ੰਭੂ-ਖਨੌਰੀ ਸਰਹੱਦ ਤੋਂ ਮੁੜ ਹਰਿਆਣਾ 'ਚ ਦਾਖ਼ਲ ਹੋਣਗੇ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Farmer protest: ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ 2 ਦਿਨ ਵਧੀ ਇੰਟਰਨੈੱਟ ਪਾਬੰਦੀ

The second day of farmers' march to Delhi News in punjabi

The second day of farmers' march to Delhi News in punjabi : ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਦੂਜਾ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿਚ ਦਿੱਲੀ ਜਾਣਗੇ।

ਇਹ ਵੀ ਪੜ੍ਹੋ: Food Recipes: ਅੰਡਿਆਂ ਤੋਂ ਬਗ਼ੈਰ ਇੰਜ ਬਣਾਇਆ ਜਾ ਸਕਦੈ ਆਮਲੇਟ 

ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।

ਇਹ ਵੀ ਪੜ੍ਹੋ: Health News: ਦਿਨ ਵੇਲੇ ਨਹਾਉਣ ਤੋਂ ਕਿਤੇ ਜ਼ਿਆਦਾ ਵਧੀਆ ਹੈ ਰਾਤ ’ਚ ਨਹਾਉਣਾ

ਇਸ ਤੋਂ ਪਹਿਲਾਂ ਮੰਗਲਵਾਰ (13 ਫਰਵਰੀ) ਨੂੰ ਕਿਸਾਨ ਸਵੇਰੇ 10 ਵਜੇ ਪੰਜਾਬ ਤੋਂ ਹਰਿਆਣਾ ਲਈ ਰਵਾਨਾ ਹੋਏ। ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ 'ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ 'ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡਣੇ ਸ਼ੁਰੂ ਕਰ ਦਿੱਤੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਸ਼ੀਨ ਦੀ ਰੇਂਜ ਘੱਟ ਹੋਣ 'ਤੇ ਡਰੋਨ ਰਾਹੀਂ ਅੱਥਰੂ ਗੈਸ ਛੱਡੀ ਗਈ। ਕਿਸਾਨਾਂ ਨੇ ਇਥੇ ਸੜਕ ਦੇ ਵਿਚਕਾਰ ਪਈਆਂ ਸੀਮਿੰਟ ਦੀਆਂ ਸਲੈਬਾਂ ਨੂੰ ਟਰੈਕਟਰਾਂ ਨਾਲ ਹਟਾ ਦਿਤਾ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ। ਇਸ ਦੌਰਾਨ ਅੰਬਾਲਾ ਪੁਲਿਸ ਦੇ ਡੀਐਸਪੀ ਸਮੇਤ 5 ਪੁਲਿਸ ਮੁਲਾਜ਼ਮ ਅਤੇ ਕਈ ਕਿਸਾਨ ਵੀ ਜ਼ਖ਼ਮੀ ਹੋ ਗਏ। ਕਿਸਾਨਾਂ ਨੇ ਇੱਥੇ ਘੱਗਰ ਪੁਲ ਦੇ ਕੰਢੇ ਲਾਏ ਸੁਰੱਖਿਆ ਬੈਰੀਅਰ ਤੋੜ ਦਿਤੇ।

ਪੰਜਾਬ ਦੇ ਸੀਨੀਅਰ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਏਕਤਾ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਅਨੁਸਾਰ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਮੰਗਾਂ ਲਈ ਸੁਯੰਕਤ ਕਿਸਾਨ ਮੋਰਚਾ ਵੀ ਸੰਘਰਸ਼ ਦੇ ਰਾਹ 'ਤੇ ਹੈ। ਕੋਈ ਵੀ ਜਥੇਬੰਦੀ ਜਾਂ ਕਿਸਾਨ ਜਥੇਬੰਦੀ ਆਪਣੀ ਨੀਤੀ ਅਨੁਸਾਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਸਕਦੀ ਹੈ, ਇਹ ਉਨ੍ਹਾਂ ਦਾ ਹੱਕ ਹੈ।
ਜੇਕਰ ਸਰਕਾਰ ਇਸ 'ਤੇ ਪਾਬੰਦੀ ਲਾਉਂਦੀ ਹੈ ਤਾਂ ਇਹ ਬਿਲਕੁਲ ਗਲਤ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਇਨ੍ਹਾਂ ਧੜਿਆਂ ਨੇ ਉਨ੍ਹਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਹੈ।

ਬਲਬੀਰ ਸਿੰਘ ਰਾਜੇਵਾਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੋਢੀ ਹਨ। ਦਿੱਲੀ ਵਿੱਚ ਧਰਨਾ ਦੇਣ ਜਾ ਰਹੇ ਕਿਸਾਨਾਂ ਦੇ ਸੰਘਰਸ਼ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਹ ਪੂਰੀ ਤਰ੍ਹਾਂ ਗਲਤ ਹੈ। ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਹਾਲਾਂਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 16 ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।

ਇਸ ਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੀ ਜਥੇਬੰਦੀ ਦੀ ਮੀਟਿੰਗ ਸੱਦਣਗੇ। ਨਾਲ ਹੀ ਅੱਗੇ ਦੀ ਰਣਨੀਤੀ ਵੀ ਇਸ ਵਿੱਚ ਹੀ ਤੈਅ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕੁਝ ਵੀ ਕਹਿਣ ਤੋਂ ਸਾਫ਼ ਇਨਕਾਰ ਕਰ ਦਿੱਤਾ।

(For more Punjabi news apart from The second day of farmers' march to Delhi News in punjabi , stay tuned to Rozana Spokesman