ਇੰਡੀਆਜ਼ ਗੌਟ ਲੇਟੈਂਟ ਸ਼ੋਅ ਵਿਵਾਦ ਮਾਮਲਾ, ਕਾਮੇਡੀਅਨ ਜਸਪ੍ਰੀਤ ਸਿੰਘ ਵਿਰੁਧ ਕਾਰਵਾਈ ਦੀ ਮੰਗ
ਕਿਹਾ- ਦਸਤਾਰੀ ਸਿੱਖ ਵਲੋਂ ਅਸ਼ਲੀਲ ਸ਼ਬਦਾਵਲੀ ਵਰਤਣਾ ਨਿੰਦਣਯੋ
Letter written by Panditrao Dharanwar to SGPC: ਇੰਡੀਆਜ਼ ਗੌਟ ਲੇਟੈਂਟ ਸ਼ੋਅ ਦੇ ਵਿਵਾਦ ਦਾ ਮਾਮਲਾ ਵਧਦਾ ਜਾ ਰਿਹਾ ਹੈ। ਹੁਣ ਪੰਡਿਤਰਾਓ ਧਰੇਨਵਰ ਨੇ ਕਾਮੇਡੀਅਨ ਜਸਪ੍ਰੀਤ ਸਿੰਘ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਪੰਡਿਤਰਾਓ ਧਰੇਨਵਰ ਨੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਬਤੌਰ ਸਿੱਖ ਕਾਮੇਡੀਅਨ ਜਸਪ੍ਰੀਤ ਸਿੰਘ ਨੇ ਇਕ ਮੰਚ 'ਤੇ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਹੈ।
ਕਿਉਂ ਜੋ ਕਾਮੇਡੀਅਨ ਜਸਪ੍ਰੀਤ ਸਿੰਘ ਇਕ ਦਸਤਾਰ ਸਿੱਖ ਹੈ। ਇਸ ਲਈ ਸ਼੍ਰੋਮਣੀ ਕਮੇਟੀ ਨੂੰ ਉਸ ਵਿਰੁਧ ਕਾਰਵਾਈ ਕਰਨੀ ਚਾਹੀਦੀ ਹੈ। ਪੰਡਿਤ ਰਾਓ ਨੇ ਅੱਗੇ ਲਿਖਿਆ ਹੈ ਕਿ ਜਨਤਕ ਮੰਚ 'ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨਾ ਸਿੱਖ ਸਭਿਆਚਾਰ ਦਾ ਹਿੱਸਾ ਨਹੀਂ ਹੈ ਅਤੇ ਇਹ ਦਸਤਾਰ ਦਾ ਅਪਮਾਨ ਵੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਜਨਕਰ ਤੌਰ 'ਤੇ ਅਜਿਹੀ ਗੰਦੀ ਸ਼ਬਦਾਵਲੀ ਦੀ ਵਰਤੋਂ ਛੋਟੇ ਬੱਚਿਆਂ 'ਤੇ ਮਾੜਾ ਅਸਰ ਪਾਉਂਦੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਦੀ ਵਰਤੋਂ ਕਰਕੇ ਕਾਮੇਡੀਅਨ ਜਸਪ੍ਰੀਤ ਸਿੰਘ ਵਿਰੁਧ ਜਲਦੀ ਤੋਂ ਜਲਦੀ ਕਾਰਵਾਈ ਕਰੇ।