ਬਟਾਲਾ ਪੁਲਿਸ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਨੂੰ ਨਸ਼ਾ ਕਰਦੇ ਸਮੇਂ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਕੀਰਤ ਸਿੰਘ ਨੂੰ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਦੱਸਿਆ ਜਾ ਰਿਹਾ ਹੈ ਕਰੀਬੀ

Batala Police arrests Congress leader Gurkirat Singh alias Kalu while consuming drugs

ਬਟਾਲਾ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਰਦੇ ਹੋਏ ਬਟਾਲਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਨੂੰ ਜਦੋਂ ਗ੍ਰਿਫ਼ਤਾਰ ਕੀਤਾ ਉਸ ਸਮੇਂ ਉਹ ਸ਼ਮਸ਼ਾਨ ਘਾਟ ’ਚ ਬੈਠਾ ਨਸ਼ਾ ਰਿਹਾ ਸੀ। ਮੁਲਜ਼ਮ ਗੁਰਕੀਰਤ ਸਿੰਘ ਐਸ.ਸੀ. ਵਿੰਗ ਪੰਜਾਬ ਦਾ ਕਨਵੀਨਰ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਗੁਰਕੀਰਤ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਵਡਾਲਾ ਵਾਂਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰ ਅਰਸ਼ਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਘਸੀਟਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਵੇਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।