ਆਮਦਨ ਕਰ ਵਿਭਾਗ ਵੱਲੋਂ ਚੋਣਾਂ ਦੇ ਮੱਦੇਨਜਰ ਕੰਟਰੋਲ ਰੂਮ ਸਥਾਪਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਟੋਲ ਫਰੀ ਨੰਬਰ 18001804814 ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ...

Income Tax Department

ਚੰਡੀਗੜ੍ਹ : ਚੋਣ ਕਮਿਸਨ ਭਾਰਤ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡਾਇਰੈਕਟਰ ਜਨਰਲ ਇਨਕਮ ਟੈਕਸ(ਇਨਵੈਸਟੀਗੇਸ਼ਨ) ਵੱਲੋਂ ਚੋਣਾਂ ਦੋਰਾਨ ਵਿੱਤੀ ਗੜਬੜੀਆਂ ਸਬੰਧੀ ਸ਼ਿਕਾਇਤ ਪ੍ਰਾਪਤ ਕਰਨ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਲੋਕ ਟੋਲ ਫਰੀ ਨੰਬਰ 18001804814 ‘ਤੇ ਚੋਣ ਜਾਬਤੇ ਦੋਰਾਨ ਜੇਕਰ ਕਿਸੇ ਵੀ ਥਾਂ ਵੱਡੇ ਪੱਧਰ ਤੇ ਨਗਦੀ ਲਿਜਾ ਰਹੇ ਲੋਕਾਂ ਬਾਰੇ ਜਾ ਕਿਸੀ ਅਜਿਹੀ ਵਸਤਾਂ ਜਿਸਦੀ ਵਰਤੋਂ ਵੋਟਰਾਂ ਨੂੰ ਰਿਸਵਤ ਦੇਣ ਵਜੋਂ ਕੀਤੀ ਜਾ ਸਕਦੀ ਹੋਵੇ ਬਾਰੇ ਸ਼ਿਕਾਇਤ ਕਰ ਸਕਦੇ ਹਨ।

ਇਹ ਕੰਟਰੋਲ ਰੂਮ ਹਫ਼ਤੇ ਦੇ 7 ਦਿਨ 24 ਘੰਟੇ ਕੰਮ ਕਰੇਗਾ ਜੋ ਕਿ ਚੋਣ ਜਾਬਤਾ ਲਾਗੂ ਰਹਿਣ ਤੱਕ ਜਾਰੀ ਰਹੇਗਾ। ਬੁਲਾਰੇ ਨੇ ਕਿਹਾ ਕਰ ਵਿਭਾਗ ਵੱਲੋਂ 10 ਲੱਖ ਤੋਂ ਵੱਧ ਦੀ ਨਗਦੀ ਜਾਂ ਅਜਿਹੀ ਵਸਤਾਂ ਜਿਸਦੀ ਵਰਤੋਂ ਵੋਟਰਾਂ ਨੂੰ ਰਿਸਵਤ ਦੇਣ ਵਜੋਂ ਕੀਤੀ ਜਾ ਸਕਦੀ ਹੋਵੇ ਅਤੇ ਉਸ ਦੀ ਕੀਮਤ 10 ਲੱਖ ਤੋਂ ਵੱਧ ਹੋਵੇ  ਲੈ ਕੇ ਚੱਲ ਰਹੇ ਹਨ ਤਾਂ ਉਸ ਦੇ ਸਰੋਤ ਸਬੰਧੀ ਪੂਰੇ ਦਸਤਾਵੇਜ ਕੋਲ ਹੋਣੇ ਚਾਹੀਂਦੇ ਹਨ। ਬੁਲਾਰੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਨ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 50 ਹਜਾਰ ਤੋਂ ਵੱਧ ਦੀ ਰਾਸ਼ੀ ਜਾ ਵਸਤੂਆਂ ਲਿਜਾਉਣ ਸਮੇਂ ਆਪਣੇ ਨਾਲ ਲੋੜੀਂਦੇ ਦਸਤਾਵੇਜ ਜਰੂਰ ਰੱਖਣ।