ਕਿਸਾਨਾਂ ਵੱਲੋਂ ਵਿਜੇ ਸਾਂਪਲਾ ਦਾ ਜ਼ਬਰਦਸਤ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਵੱਲੋਂ  ਪੁਖਤਾ ਪ੍ਰਬੰਧ ਕੀਤੇ ਗਏ ਸੀ ਪਰ ਇਸ ਦੇ ਬਾਵਜੂਦ ਵੀ ਸਾਂਪਲਾ ਨੂੰ ਬੜੀ ਮੁਸ਼ਕਲ ਕੱਢਿਆ ਗਿਆ।

Vijay Sampla

ਬਲਾਚੌਰ: ਖੇਤੀ ਕਾਨੂੰਨ ਦੇ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਰ ਜਾਰੀ ਹੈ।  ਇਸ ਵਿਚਕਾਰ ਅੱਜ ਸਾਬਕਾ ਕੇਂਦਰੀ ਮੰਤਰੀ ਤੇ ਐਸ.ਸੀ. ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ ਦਾ ਕਿਸਾਨਾਂ ਵੱਲੋਂ ਜੰਮ ਕੇ ਵਿਰੋਧ ਕੀਤਾ ਗਿਆ।  ਵਿਜੇ ਸਾਂਪਲਾ ਜਦੋਂ ਪਿੰਡ ਗੁੱਲਪੁਰ( ਨੇੜੇ ਬਲਾਚੌਰ) ‌ਵਿਖੇ ਆਪਣੇ ਵੱਡੇ ਵਡੇਰਿਆਂ ਦੇ ਅਸਥਾਨ 'ਤੇ ਪਹੁੰਚੇ ਤਾਂ ਇਸ ਗੱਲ ਦਾ ਪਤਾ ਕਿਸਾਨਾਂ ਨੂੰ ਲੱਗ ਗਿਆ ਤੇ ਫਿਰ ਵੱਡੀ ਗਿਣਤੀ 'ਚ ਕਿਸਾਨ ਉੱਥੇ ਪੁੱਜ ਗਏ। 

ਕਿਸਾਨਾਂ ਵੱਲੋਂ ਫਿਰ ਵਿਜੇ ਸਾਂਪਲਾ ਦਾ ਜ਼ਬਰਦਸਤ ਵਿਰੋਧ ਕੀਤਾ। ਪੁਲਿਸ ਵੱਲੋਂ  ਪੁਖਤਾ ਪ੍ਰਬੰਧ ਕੀਤੇ ਗਏ ਸੀ ਪਰ ਇਸ ਦੇ ਬਾਵਜੂਦ ਵੀ ਸਾਂਪਲਾ ਨੂੰ ਬੜੀ ਮੁਸ਼ਕਲ ਕੱਢਿਆ ਗਿਆ। ਵਿਰੋਧ ਤੋਂ ਬਾਅਦ ਉਹ ਚੰਡੀਗੜ੍ਹ ਨੂੰ ਰਵਾਨਾ ਹੋ ਗਏ।

ਦੱਸਣਯੋਗ ਹੈ ਕਿ ਹਰਿਮੰਦਰ ਸਾਹਿਬ ਪਹੁੰਚੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਕਿਸਾਨੀ ਮੁੱਦੇ ’ਤੇ ਵਿਰੋਧ ਕੀਤਾ ਗਿਆ ਸੀ। ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਕੇ ਕਿਸਾਨ ਅੰਦੋਲਨ ਸਬੰਧੀ ਸਵਾਲ ਪੁੱਛੇ।ਅਨੁਸੂਚਿਤ ਜਾਤੀਆਂ ਬਾਰੇ ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਸਾਂਪਲਾ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ। ਵਿਜੇ ਸਾਂਪਲਾ ਨੇ ਇਸ ਵਿਰੋਧ ਅਤੇ ਕਿਸਾਨਾਂ ਦੇ ਮੁੱਦੇ ’ਤੇ ਕੋਈ ਵੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ।