ਮੈਂ ਇਕੱਲਾ ਮੁੱਖ ਮੰਤਰੀ ਨਹੀਂ ਬਣਿਆ, ਪੰਜਾਬ ਦੇ ਤਿੰਨ ਕਰੋੜ ਲੋਕ ਮੁੱਖ ਮੰਤਰੀ ਬਣੇ ਹਨ- ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਅਪਣੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

Bhagwant Mann

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਅਪਣੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਮੈਂ ਇਕੱਲਾ ਮੁੱਖ ਮੰਤਰੀ ਨਹੀਂ ਬਣਿਆ ਸਗੋਂ  ਪੰਜਾਬ ਦੇ ਤਿੰਨ ਕਰੋੜ ਲੋਕ ਮੁੱਖ ਮੰਤਰੀ ਬਣੇ ਹਨ।

Bhagwant Mann

ਭਗਵੰਤ ਮਾਨ ਨੇ ਕਿਹਾ ਕਿ 16 ਮਾਰਚ ਨੂੰ ਸਿਰਫ਼ ਮੈਂ ਨਹੀਂ ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕ ਵੀ ਸਹੁੰ ਚੁੱਕਣਗੇ। ਅਸੀਂ ਮਿਲ ਕੇ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। 16 ਤਰੀਕ ਨੂੰ ਉਹਨਾਂ ਦੀ ਸੋਚ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਮੈਂ ਇਕੱਲਾ ਮੁੱਖ ਮੰਤਰੀ ਨਹੀਂ ਬਣਿਆ ਤੁਸੀਂ ਸਾਰੇ ਮੁੱਖ ਮੰਤਰੀ ਬਣੇ ਹੋ। ਇਹ ਸਰਕਾਰ ਤੁਹਾਡੀ ਅਪਣੀ ਸਰਕਾਰ ਹੋਵੇਗੀ।

Bhagwant Mann

ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ, “ਅਪਣੇ ਇਸ ਪੁੱਤਰ ਅਤੇ ਭਰਾ ਦਾ ਹੌਂਸਲਾ ਵਧਾਉਣ ਲਈ ਖਟਕੜ ਕਲਾਂ ਜ਼ਰੂਰ ਪਹੁੰਚੋ। ਇਸ ਦਿਨ ਮੇਰੇ ਭਰਾ ਬਸੰਤੀ ਰੰਗ ਦੀ ਪੱਗ ਬੰਨ੍ਹਣ ਅਤੇ ਭੈਣਾ ਬਸੰਤੀ ਰੰਗ ਦਾ ਦੁਪੱਟਾ ਲੈ ਕੇ ਆਉਣ। ਅਸੀਂ ਖਟਕੜ ਕਲਾਂ ਨੂੰ ਬਸੰਤੀ ਰੰਗ ਵਿਚ ਰੰਗਾਂਗੇ”।