ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ: ਡਾ.ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ AG

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੀਪਇੰਦਰ ਸਿੰਘ ਪਟਵਾਲੀਆ ਪਹਿਲਾਂ ਹੀ ਦੇ ਚੁੱਕੇ ਹਨ ਅਸਤੀਫ਼ਾ

Dr. Anmol Rattan Sidhu

ਚੰਡੀਗੜ੍ਹ : ਪੰਜਾਬ ਵਿੱਚ ਭਾਰੀ ਬਹੁਮਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਸੂਬੇ ਵਿੱਚ ਸਰਕਾਰ ਬਣਾਉਣ ਲਈ ਤਿਆਰ ਹੈ। 16 ਤਰੀਕ ਨੂੰ ਖਟਕੜ ਕਲਾਂ 'ਚ ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ ਪਰ ਇਸ ਤੋਂ ਪਹਿਲਾਂ ਹੀ 'ਆਪ' ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ।

ਇਸ ਦੇ ਨਾਲ ਹੀ ਸੂਬੇ ਦੇ ਨਵੇਂ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਨੂੰ ਸਰਕਾਰ ਵੱਲੋਂ ਪੰਜਾਬ ਦਾ ਨਵਾਂ ਏਜੀ ਨਿਯੁਕਤ ਕਰਨ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਿੱਧੂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਸਰਕਾਰ ਦੇ ਇਸ ਫ਼ੈਸਲੇ ਨੂੰ ਪ੍ਰਵਾਨ ਕਰਦੇ ਹਨ। ਦੱਸ ਦੇਈਏ ਕਿ ਹਾਲ ਹੀ 'ਚ ਭਗਵੰਤ ਮਾਨ ਨੇ ਆਈ.ਏ.ਐੱਸ. ਅਧਿਕਾਰੀ ਏ. ਵੇਨੂਪ੍ਰਸਾਦ ਨੂੰ ਉਨ੍ਹਾਂ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਪਹਿਲਾਂ ਡਿਪਟੀ ਐਡਵੋਕੇਟ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਤੇ ਇਸ ਦੇ ਨਾਲ ਹੀ ਹਰਿਆਣਾ ਦੇ ਐਡੀਸ਼ਨਲ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। ਦੱਸਣਯੋਗ ਹੈ ਕਿ ਪਿਛਲੀ ਸਰਕਾਰ ਵਿਚ ਦੀਪਇੰਦਰ ਸਿੰਘ ਪਟਵਾਰੀਆ ਐਡਵੋਕੇਟ ਜਨਰਲ ਸਨ ਜੋ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ ਤੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਹੁਣ ਡਾ. ਅਨਮੋਲ ਰਤਨ ਸਿੱਧੂ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਲਗਾਏ ਜਾ ਸਕਦੇ ਹਨ।