ਵਿਧਾਨ ਸਭਾ ਚੋਣਾਂ ’ਚ ਮਿਲੀ ਹਾਰ ਮਗਰੋਂ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ, ‘ਸਿਆਸਤ ਵਿਚ ਜਿੱਤ ਹਾਰ ਚੱਲਦੀ ਰਹਿੰਦੀ ਹੈ’
ਦੱਸ ਦੇਈਏ ਕਿ ਇਸ ਬੈਠਕ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਿਆਸਤ ਵਿਚ ਜਿੱਤ-ਹਾਰ ਚਲਦੀ ਰਹਿੰਦੀ ਹੈ। ਪਹਿਲਾਂ ਵੀ ਪਾਰਟੀ ਉੱਤੇ ਕਈ ਮੁਸ਼ਕਲਾਂ ਆਉਂਦੀਆਂ ਰਹੀਆਂ ਹਨ। ਅਕਾਲੀ ਦਲ ਦੀ ਵੀ ਪੰਜਾਬ ਵਿਚ ਲਹਿਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਦੇ ਹਿੱਤਾਂ ਲਈ ਲੜਦੇ ਰਹਾਂਗੇ।
Parkash Singh Badal
ਉਹਨਾਂ ਕਿਹਾ, “ਲੋਕਾਂ ਦੇ ਫਤਵੇ ਅੱਗੇ ਅਸੀਂ ਸਿਰ ਝੁਕਾਉਂਦੇ ਹਾਂ। ਕਈ ਵਾਰ ਉਤਾਰ ਚੜਾਅ ਆਉਂਦੇ ਰਹਿੰਦੇ ਹਨ। ਸਿਆਸਤ ਵਿਚ ਜਿੱਤ ਹਾਰ ਚੱਲਦੀ ਰਹਿੰਦੀ ਹੈ। ਪਹਿਲਾਂ ਵੀ ਪਾਰਟੀ ਉੱਤੇ ਕਈ ਮੁਸ਼ਕਲਾਂ ਆਈਆਂ ਹਨ। ਅਸੀਂ ਪੰਜਾਬ ਅਤੇ ਦੇਸ਼ ਦੀ ਹਿੱਤਾਂ ਦੀ ਲੜਾਈ ਲੜਦੇ ਰਹਾਂਗੇ”।
Parkash Singh Badal
ਦੱਸ ਦੇਈਏ ਕਿ ਇਸ ਬੈਠਕ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇਹਨਾਂ ਚੋਣਾਂ ਵਿਚ ਪਹਿਲੀ ਵਾਰ ਸਿਰਫ਼ 3 ਹੀ ਸੀਟਾਂ ਮਿਲ ਸਕੀਆਂ ਅਤੇ ਪਾਰਟੀ ਦਾ ਪ੍ਰਦਰਸ਼ਨ ਬੇਹੱਦ ਖਰਾਬ ਰਿਹਾ।