ਹਾਈ ਕੋਰਟ ਨੇ ਜ਼ੀਰਾ ਸ਼ਰਾਬ ਫੈਕਟਰੀ ’ਚੋਂ ਈਥੇਨੋਲ ਬਾਹਰ ਲਿਜਾਉਣ ਦੀ ਦਿੱਤੀ ਮਨਜ਼ੂਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫੈਕਟਰੀ ਮਾਲਕਾਂ ਨੂੰ ਮਿਲਿਆ ਇਕ ਹਫ਼ਤੇ ਦਾ ਸਮਾਂ

High Court gave permission to take ethanol out of Zira Liquor Factory

 

ਚੰਡੀਗੜ੍ਹ: ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਵਿਚ ਹਾਈ ਕੋਰਟ ਨੇ ਫੈਕਟਰੀ ਮਾਲਕਾਂ ਨੂੰ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਫੈਕਟਰੀ ’ਚੋਂ ਈਥੇਨੋਲ ਬਾਹਰ ਲਿਜਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਵੀ ਹੁਕਮ ਜਾਰੀ ਕੀਤੇ ਹਨ, ਜਿਸ ਵਿਚ ਫੈਕਟਰੀ ਵਿਚੋਂ ਈਥੇਨੋਲ ਬਾਹਰ ਲਿਜਾਉਣ ਵੇਲੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਪਾਣੀਆਂ ਤੋਂ ਟੈਕਸ ਵਸੂਲੇਗੀ ਹਿਮਾਚਲ ਸਰਕਾਰ, ਜਲ ਸੈੱਸ ਦੇ ਦਾਇਰੇ 'ਚ BBMB ਅਤੇ PSPCL ਦੇ ਹਾਈਡਰੋ ਪ੍ਰਾਜੈਕਟ

ਦਰਅਸਲ ਫੈਕਟਰੀ ਮਾਲਕਾਂ ਨੇ ਦਲੀਲ ਦਿੱਤੀ ਸੀ ਕਿ ਫੈਕਟਰੀ ਵਿਚ ਘਾਤਕ ਈਥਾਨੌਲ ਹੈ ਅਤੇ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਬਹੁਤ ਨੁਕਸਾਨ ਹੋ ਸਕਦਾ ਹੈ। ਅਜਿਹੇ 'ਚ ਉਹਨਾਂ ਨੂੰ ਇਸ ਈਥਾਨੋਲ ਨੂੰ ਚੁੱਕਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਸੀ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਉਹਨਾਂ ਨੂੰ ਫੈਕਟਰੀ ਦੇ ਅੰਦਰ ਅਤੇ ਬਾਹਰ ਜਾਣ ਨਹੀਂ ਦਿੱਤਾ ਜਾ ਰਿਹਾ।