ਕੋਟਕਪੂਰਾ ਗੋਲੀਕਾਂਡ ਮਾਮਲੇ ’ਤੇ SIT ਨੇ ਜਾਰੀ ਕੀਤੀਆਂ ਤਸਵੀਰਾਂ, ਸ਼ਨਾਖਤ ਕਰਕੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

98759-83237 ਨੰਬਰ ਜਾਂ Newsit2021kotkapuracase@gmail.com 'ਤੇ ਭੇਜ ਸਕਦੇ ਹੋ ਸੂਚਨਾ

Pictures released by SIT on Kotkapura shooting case

 

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਘਟਨਾ ਸਬੰਧੀ ਤਸਵੀਰਾਂ ਜਾਰੀ ਕੀਤੀਆਂ ਹਨ। ਸਿੱਟ ਨੇ ਅਪੀਲ ਕਰਦਿਆਂ ਕਿਹਾ ਕਿ ਮਾਮਲੇ ਦੀ ਅਗਲੀ ਜਾਂਚ ਲਈ ਇਹਨਾਂ ਵਿਅਕਤੀਆਂ ਦੀ ਸ਼ਨਾਖ਼ਤ ਕਰਨਾ ਜ਼ਰੂਰੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਸਿੱਟ ਵਲੋਂ ਨੰਬਰ ਅਤੇ ਈਮੇਲ ਆਈਡੀ ਵੀ ਜਾਰੀ ਕੀਤੀ ਗਈ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।  

ਇਹ ਵੀ ਪੜ੍ਹੋ: ਕਾਂਗਰਸ ਸਰਕਾਰ ਵੇਲੇ ਹੋਏ ਮਨਰੇਗਾ ਘੁਟਾਲੇ ਦਾ ਪਰਦਾਫਾਸ਼: ਮ੍ਰਿਤਕਾਂ ਦੇ ਬਣੇ ਜੌਬ ਕਾਰਡ 

ਸਿੱਟ ਵਲੋਂ ਜਾਰੀ ਜਨਤਕ ਨੋਟਿਸ ਵਿਚ ਲਿਖਿਆ ਗਿਆ, “ਮਿਤੀ 14-10-2015 ਨੂੰ ਬੱਤੀਆਂ ਵਾਲਾ ਚੌਕ, ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਹੋਈ ਘਟਨਾ ਦੇ ਸਬੰਧ ਵਿਚ ਮੁਕੱਦਮਾ ਨੰਬਰ 192 ਮਿਤੀ 14-10-2015 ਥਾਣਾ ਸਿਟੀ ਕੋਟਕਪੂਰਾ ਵਿਖੇ ਦਰਜ ਹੋਇਆ ਸੀ। ਉਕਤ ਮੁਕੱਦਮੇ ਲਈ ਆਮ ਪਬਲਿਕ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਸਪੈਸ਼ਨ ਇਨਵੈਸਟੀਗੇਸ਼ਨ ਟੀਮ ਨੂੰ ਫੋਟੋ ਵਿਚ ਨਜ਼ਰ ਆ ਰਹੇ ਵਿਅਕਤੀਆਂ ਦੀ ਸ਼ਨਾਖਤ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵਿਜੀਲੈਂਸ ਭਵਨ ਸੈਕਟਰ-68 ਐਸ.ਏ.ਐਸ. ਨਗਰ, ਪੰਜਾਬ ਵਿਖੇ ਸੰਪਰਕ ਕਰ ਸਕਦੇ ਹਨ। ਇਸ ਸਬੰਧੀ ਸੂਚਨਾ ਸਿੱਟ ਦੇ ਵਟਸਐਪ ਨੰਬਰ 98759-83237 ਜਾਂ  newsit2021kotkapuracase@gmail.com  ’ਤੇ ਦਿੱਤੀ ਜਾ ਸਕਦੀ ਹੈ।“