Amritsar News: ਪ੍ਰਵਾਸੀ ਮਜ਼ਦੂਰ ਵਲੋਂ ਕੀਤੇ ਹਮਲੇ 'ਚ ਸ੍ਰੀ ਦਰਬਾਰ ਸਾਹਿਬ ਦੇ ਦੋ ਮੁਲਾਜ਼ਮਾਂ ਸਮੇਤ 4 ਜ਼ਖ਼ਮੀਂ

ਏਜੰਸੀ

ਖ਼ਬਰਾਂ, ਪੰਜਾਬ

ਡਿਊਟੀ ’ਤੇ ਤਾਇਨਾਤ ਸਟਾਫ਼ ਵੱਲੋਂ ਤੁਰੰਤ ਪ੍ਰਵਾਸੀ ਮਜ਼ਦੂਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ

AMRITSAR NEWS

 

Amritsar News: ਅੱਜ ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਸਰਾਂ ਵਿਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਦਹਿਸ਼ਤ ਮਚਾਈ ਗਈ। ਉਸ ਨੇ ਲੋਹੇ ਦੀ ਪਾਈਪ ਲੈ ਕੇ ਅਨੇਕਾਂ ਲੋਕਾਂ ਉੱਤੇ ਜਾਨਲੇਵਾ ਹਮਲਾ ਕੀਤਾ। ਜਿਸ ਕਾਰਨ ਸ੍ਰੀ ਦਰਬਾਰ ਸਾਹਿਬ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਵਿਅਕਤੀਆਂ ਦੇ ਜ਼ਖ਼ਮੀਂ ਹੋਣ ਦੀ ਸੂਚਨਾ ਮਿਲੀ ਹੈ। 

ਜਾਣਕਾਰੀ ਅਨੁਸਾਰ ਇਸ ਪ੍ਰਵਾਸੀ ਮਜ਼ਦੂਰ ਨੂੰ ਜਦੋਂ ਗੁਰੂ ਰਾਮਦਾਸ ਸਰਾਂ ਵਿਚ ਬੈਠੇ ਨੂੰ ਬਾਹਰ ਜਾਣ ਲਈ ਸੇਵਾਦਾਰਾਂ ਨੇ ਕਿਹਾ ਤਾਂ ਉਸ ਨੇ ਲੋਹੇ ਦੀ ਇਕ ਰਾਡ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਗਗਨਦੀਪ ਸਿੰਘ ਤੇ ਜਸਬੀਰ ਸਿੰਘ ਨਾਂਅ ਦੇ ਦੋ ਸੇਵਾਦਾਰ ਗੰਭੀਰ ਜ਼ਖ਼ਮੀ ਹੋ ਗਏ ਜਦਕਿ ਗੁਰਵਿੰਦਰ ਸਿੰਘ ਨਾਂਅ ਦੇ ਮੁਹਾਲੀ ਤੋਂ ਆਏ ਇਕ ਸ਼ਰਧਾਲੂ ਸਮੇਤ ਦੋ ਸ਼ਰਧਾਲੂ ਵੀ ਜ਼ਖ਼ਮੀ ਹੋ ਗਏ, ਜਿਨਾਂ ਨੂੰ ਇਲਾਜ ਲਈ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। 

ਡਿਊਟੀ ’ਤੇ ਤਾਇਨਾਤ ਸਟਾਫ਼ ਵੱਲੋਂ ਤੁਰੰਤ ਪ੍ਰਵਾਸੀ ਮਜ਼ਦੂਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਤੇ ਪੁਲਿਸ ਵਲੋਂ ਅਗਲੀ ਪੁੱਛ ਗਿੱਛ ਕੀਤੀ ਜਾ ਰਹੀ ਹੈ।