Punjab Weather News : ਪੰਜਾਬ ’ਚ ਇਕ ਵਾਰ ਫਿਰ ਮੌਸਮ ’ਚ ਵੱਡਾ ਬਦਲਾਅ,ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

  Punjab Weather News : ਚੱਲਣ ਲੱਗੀਆਂ ਠੰਡੀਆਂ ਹਵਾਵਾਂ, ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ 

file photo

Punjab News in Punjabi : ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਫਿਰ ਤੋਂ ਥੋੜ੍ਹਾ ਠੰਡ ਦਾ ਅਹਿਸਾਸ ਹੋਵੇਗਾ। ਪੰਜਾਬ ਵਿਚ ਇਕ ਪਾਸੇ ਜਿੱਥੇ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ, ਉਥੇ ਹੀ ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਦੱਸਣਯੋਗ ਹੈ ਕਿ ਮੌਸਮ ਵਿੱਚ ਬਦਲਾਅ 9 ਮਾਰਚ ਨੂੰ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ ਹੋਇਆ ਹੈ।

ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਅਤੇ ਗਰਜ-ਤੂਫ਼ਾਨ ਆਉਣ ਦੀ ਉਮੀਦ ਜਤਾਈ ਗਈ ਹੈ। ਜ਼ਿਕਰਯੋਗ ਹੈ ਕਿ 9 ਮਾਰਚ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਸ਼ੁਰੂ ਵਿੱਚ ਪਹਾੜੀ ਖੇਤਰ ਪ੍ਰਭਾਵਿਤ ਹੋਏ ਸਨ ਪਰ ਹੁਣ ਪੰਜਾਬ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਨਤੀਜੇ ਵਜੋਂ ਆਈ. ਐੱਮ. ਡੀ. ਨੇ ਸੂਬੇ ਭਰ ਵਿੱਚ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਹੈ, ਜੋਕਿ 16 ਮਾਰਚ ਤੱਕ ਜਾਰੀ ਰਹਿਣ ਦੀ ਉਮੀਦ ਹੈ। 16 ਮਾਰਚ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਦੇ ਪਹਿਲਾਂ 13-14 ਮਾਰਚ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਗੁਜਰਾਤ, ਪੱਛਮੀ ਅਤੇ ਮੱਧ ਭਾਰਤ ਵਿੱਚ ਸਮੇਂ ਤੋਂ ਪਹਿਲਾਂ ਹੀਟ ਵੇਵ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਦੇਸ਼ ਭਰ ਦੇ ਰਾਜਾਂ ਵਿਚ ਵੱਖ-ਵੱਖ ਮੌਸਮ ਪੈਟਰਨ ਹਨ। ਕਿਸੇ ਪਾਸੇ ਗਰਮੀ ਹੈ ਤਾਂ ਕਿਤੇ ਬਰਫ਼ਬਾਰੀ ਵੀ ਹੋ ਰਹੀ ਹੈ।  ਹਿਮਾਚਲ ਪ੍ਰਦੇਸ਼ 'ਚ 16 ਮਾਰਚ ਤੱਕ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਿਮਲਾ, ਕਾਂਗੜਾ ਅਤੇ ਚੰਬਾ ਵਰਗੇ ਜ਼ਿਲ੍ਹਿਆਂ ‘ਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ। ਦਿੱਲੀ ਵਿਚ ਵੀ 14 ਤੋਂ 16 ਮਾਰਚ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ। 

(For more news apart from  Once again, a major change in weather in Punjab, these districts should be careful News in Punjabi  News in Punjabi, stay tuned to Rozana Spokesman)