ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੀਤੀ ਅਪੀਲ ਕਾਰਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ

File photo

ਪਟਿਆਲਾ  (ਤੇਜਿੰਦਰ ਫ਼ਤਿਹਪੁਰ): ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੀਤੀ ਅਪੀਲ ਕਾਰਨ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਖ਼ਾਲਸਾ ਸਾਜਨਾ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਮੌਕੇ ਤੜਕੇ ਸਵੇਰੇ ਕਵਾੜ੍ਹ ਖੁੱਲ੍ਹਣ ਉਪਰੰਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਗੁਰਦਆਰਾ ਸਾਹਿਬ ਵਿਖੇ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਮੂਲ ਮੰਤਰ ਦਾ ਪਾਠ ਕੀਤਾ ਗਿਆ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ।

ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਮੁੱਚੇ ਸੰਸਾਰ ਭਰ 'ਚ ਖ਼ਾਲਸੇ ਦਾ ਜਨਮ ਦਿਹਾੜਾ ਸੰਗਤ ਵਲੋਂ ਜੋਸ਼ੋ ਖਰੋਸ਼ ਨਾਲ ਮਨਾਇਆ ਜਾਂਦਾ ਹੈ। ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਦਸਮ ਪਿਤਾ ਦੀ ਜੀਵਨ ਵਿਚਾਰਧਾਰਾ ਅਤੇ ਫ਼ਲਸਫ਼ੇ ਦੇ ਸਿਧਾਂਤ 'ਤੇ ਪਹਿਰਾ ਦਿੰਦਿਆਂ ਅੱਜ ਸਾਰਿਆਂ ਦਾ ਫ਼ਰਜ਼ ਬਣ ਜਾਂਦਾ ਹੈ ਕਿ ਵਿਸਾਖੀ ਦੇ ਇਤਿਹਾਸਕ ਦਿਵਸ 'ਤੇ ਗੁਰੂ ਸਾਹਿਬ ਵਲੋਂ ਅੰਮ੍ਰਿਤ ਛੱਕਣ ਦੀ ਪਿਰਤ ਨੂੰ ਹੋਰ ਅਗਾਂਹ ਲਿਜਾਂਦੇ ਹੋਏ ਸ਼ਬਦ ਗੁਰੂ ਦੇ ਲੜ ਲੱਗ ਕੇ ਅਪਣਾ ਜਨਮ ਸੁਹੇਲਾ ਕਰੀਏ।