ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਨਾ ਮਨਾਉਣ ਦਾ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫ਼ੇਅਰ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਵਲੋਂ ਫ਼ੋਨ

File photo

ਸ੍ਰੀ ਮੁਕਤਸਰ ਸਾਹਿਬ(ਰਣਜੀਤ ਸਿੰਘ): ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫ਼ੇਅਰ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਵਲੋਂ ਫ਼ੋਨ ਰਾਹੀਂ ਤਾਲਮੇਲ ਕਰ ਕੇ ਜੋ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ, ਦੇਸ਼ ਵਿਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਫੈਲੀ ਹੋਈ ਹੈ ਜਿਸ ਕਾਰਨ ਪੰਜਾਬ ਵਿਚ ਲਾਕਡਾਊਨ 1 ਮਈ ਤਕ ਵਧਾ ਦਿਤਾ ਗਿਆ ਹੈ।

ਇਸ ਗੰਭੀਰ ਮਹਾਂਮਾਰੀ ਨੂੰ ਵੇਖਦੇ ਹੋਏ ਫੈਸਲਾ ਕੀਤਾ ਗਿਆ ਹੈ ਕਿ ਇਹ ਜਨਮ ਦਿਹਾੜਾ ਨਾ ਮਨਾਇਆ ਜਾਵੇ। ਇਸ ਸਮੇਂ ਕੋਰੋਨਾ ਵਾਇਰਸ ਕਾਰਨ ਅਣਮਿੱਥੇ ਸਮੇਂ ਲਈ ਰੱਦ ਕਰ ਦਿਤਾ ਗਿਆ ਹੈ। ਇਹ ਜਾਣਕਾਰੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਫੈਲਫ਼ੇਅਰ ਸੁਸਾਇਟੀ ਦੇ ਜਰਨਲ ਸਕੱਤਰ ਜਸਵਿੰਦਰ ਸਿੰਘ ਫੱਤਣਵਾਲਾ ਅਤੇ ਸਕੱਤਰ ਗੁਰਪਾਲ ਸਿੰਘ ਪਾਲੀ ਨੇ ਦਿਤੀ।