ਚੰਡੀਗੜ੍ਹ ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ਤੋ ਫੀਸਾਂ ਦੇ ਮੰਗੇ ਵੇਰਵੇ,15 ਅਪ੍ਰੈਲ ਤੱਕ ਦਿੱਤਾ ਸਮਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ ਸਿਖਿਆ ਵਿਭਾਗ ਨੇ ਸਾਰੇ ਪ੍ਰਾਈਵੇਟ ਸਕੂਲਾਂ ਕੋਲੋਂ ਫੀਸਾਂ ਦੇ ਵੇਰਵਿਆਂ ਦੀ ਮੰਗ ਕੀਤੀ ਹੈ।

lockdown

ਚੰਡੀਗੜ੍ਹ : ਚੰਡੀਗੜ੍ਹ ਸਿਖਿਆ ਵਿਭਾਗ ਨੇ ਸਾਰੇ ਪ੍ਰਾਈਵੇਟ ਸਕੂਲਾਂ ਕੋਲੋਂ ਫੀਸਾਂ ਦੇ ਵੇਰਵਿਆਂ ਦੀ ਮੰਗ ਕੀਤੀ ਹੈ। ਵਿਭਾਗ ਨੇ ਕਿਹਾ ਹੈ ਕਿ ਹੁਣ ਤੱਕ ਬੱਚਿਆਂ ਦੇ ਮਾਪਿਆਂ ਵੱਲੋਂ ਕਿੰਨੀ ਫੀਸ ਜਮ੍ਹਾਂ ਕਰਵਾਈ ਗਈ ਹੈ ਉਸ ਦੀ ਸਾਰੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇ ਹੈ। ਇਸ ਦੇ ਨਾਲ ਹੀ ਵਿਭਾਗ ਨੇ ਸਲਾਨਾ ਚਾਰਜ਼, ਮਹੀਨਾ ਫੀਸਾਂ ਅਤੇ ਜੂਨ ਤੱਕ ਦੀਆਂ ਫੀਸਾਂ ਦਾ ਵੇਰਵਾ ਦੇਣ ਦੀ ਗੱਲ ਕਹੀ ਹੈ।

ਇਹ ਸਾਰੀ ਜਾਣਕਾਰੀ ਪ੍ਰਾਈਵੇਟ ਸਕੂਲਾਂ ਨੂੰ 15 ਅਪ੍ਰੈਲ ਤੱਕ ਵਿਭਾਗ ਤੱਕ ਪਹੁੰਚਾਉਣੀ ਹੋਵੇਗੀ। ਜ਼ਿਕਰਯੋਗ ਹੈ ਕਿ ਪ੍ਰਾਈਵੇਟ ਸਕੂਲ ਆਪਣੇ ਅਧਿਆਪਕਾਂ ਨੂੰ ਇਸ ਲੌਕਡਾਊਨ ਵਿਚ ਤਨਖਾਹ ਨਾਂ ਦੇਣ ਦੀ ਗੱਲ ਕਹਿ ਰਹੇ ਹਨ ਕਿਉਂਕਿ ਇਨ੍ਹਾਂ ਸਕੂਲਾਂ ਦਾ ਕਹਿਣਾ ਹੈ ਕਿ ਲੌਕਡਾਊਨ ਦੇ ਕਾਰਨ ਪ੍ਰਸ਼ਾਸਨ ਦੇ ਵੱਲੋਂ ਬੱਚਿਆਂ ਤੋਂ ਫੀਸ ਲੈਣ ਤੋਂ ਮਨਾਹੀ ਕੀਤੀ ਗਈ ਹੈ। ਜਿਸ ਕਰਕੇ ਅਜਿਹੀ ਸਥਿਤੀ ਵਿਚ ਉਹ ਅਧਿਆਪਕਾਂ ਦੀਆਂ ਤਨਖਾਹਾਂ ਦਾ ਭੁਗਤਾਨ ਨਹੀਂ ਕਰ ਸਕਣਗੇ।

ਕਿਉਂਕਿ ਸਕੂਲਾਂ ਦਾ ਸਾਰਾ ਖਰਚ ਫੀਸਾਂ ਦੇ ਅਧਾਰ ਤੇ ਹੀ ਚੱਲਦਾ ਹੈ। ਉਧਰ Independent Schools Association ਨੇ ਪੰਜਾਬ ਦੇ ਸਿੱਖਿਆ ਮੰਤਰੀ ਵਿਦੇਇੰਦਰ ਸਿੰਗਲਾਂ ਨੂੰ ਵੀ ਇਕ ਪੱਤਰ ਲਿਖਿਆ ਹੈ। ਜਿਸ ਵਿਚ ਇਸ ਸਮੱਸਿਆ ਬਾਰੇ ਹੀ ਜ਼ਿਕਰ ਕੀਤਾ ਗਿਆ ਹੈ। ਆਈਸੋਸ਼ੀਏਸ਼ਨ ਦਾ ਕਹਿਣਾ ਹੈ ਕਿ ਸਰਕਾਰ ਈਡਬਲਯੂਐਸ ਵਿਦਿਆਰਥੀਆਂ ਦੇ ਬਣਦੇ ਪੈਸੇ ਇਨ੍ਹਾਂ ਨਿੱਜੀ ਸਕੂਲਾਂ ਨੂੰ ਦੇਵੇ।

ਇਸ ਲਈ ਲੌਕਡਾਊਨ ਦੀ ਇਸ ਸਥਿਤੀ ਵਿਚ ਸਰਕਾਰ ਨੂੰ ਸਕੂਲਾਂ ਨੂੰ ਪੈਸੇ ਭੇਜਣੇ ਚਾਹੀਦੇ ਹਨ ਤਾਂ ਜੋ ਉਹ ਆਪਣੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਤਨਖਾਹਾਂ ਦੇ ਸਕਣ। ਕਿਉਂਕਿ ਫੀਸਾਂ ਨਾ ਲੈਣ ਤੇ ਸਰਕਾਰ ਨੇ ਪਾਬੰਦ ਲਗਾਈ ਹੋਈ ਹੈ ਤਾਂ ਫਿਰ ਅਜਿਹੀ ਸਥਿਤੀ ਵਿਚ ਉਹ ਆਪਣੇ ਕਰਮਚਾਰੀਆਂ ਨੂੰ ਤਨਖਾਹਾਂ ਕਿਸ ਤਰ੍ਹਾਂ ਦੇਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।