ਪਟਿਆਲਾ ਮਾਮਲਾ : ਪੁਲਿਸ ਮੁਲਾਜ਼ਮਾਂ ਖਿਲਾਫ ਟਿੱਪਣੀ ਕਰਨ 'ਤੇ ਬੈਂਸ 'ਤੋਂ ਸੁਰੱਖਿਆ ਲਈ ਵਾਪਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਸਿਮਰਜੀਤ ਸਿੰਘ ਬੈਂਸ ਦੇ ਕੋਲੋਂ ਉਨ੍ਹਾਂ ਦੀ ਸੁਰੱਖਿਆ ਵਾਪਿਸ ਬੁਲਾ ਲਈ ਗਈ ਹੈ।

Simranjeet Singh Bains

ਲੁਧਿਆਣਾ : ਪੰਜਾਬ ਵਿਚ ਇਕ ਪਾਸੇ ਕਰੋਨਾ ਵਾਇਰਸ ਦਾ ਪ੍ਰਕੋਪ ਚੱਲ ਰਿਹਾ ਹੈ ਉੱਥੇ ਹੀ ਬੀਤੇ ਦਿਨੀਂ ਪਟਿਆਲਾ ਵਿਖੇ ਨਿਹੰਗਾਂ ਵੱਲੋਂ ਪੁਲਿਸ ਕਰਮੀਆਂ ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਕੀਤੀ ਇਤਰਾਜ ਯੋਗ ਬਿਆਨ-ਬਾਜੀ ਦੇ ਕਾਰਨ ਉਨ੍ਹਾਂ ਦੀ ਸੁਰੱਖਿਆ ਵਾਪਿਸ ਲੈ ਲਈ ਗਈ ਹੈ।

ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪੁਲਿਸ ਦੇ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਸੁਰੱਖਿਆ ਦੇ ਲਈ ਦਿੱਤੇ ਚਾਰ ਅੰਗ ਰੱਖਿਅਕ ਵਾਪਿਸ ਬੁਲਾ ਲਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਚਾਰ ਮੁਲਾਜ਼ਮਾਂ ਨੂੰ ਆਪਣੀ ਹਾਜ਼ਰੀ ਪੁਲਿਸ ਲਾਇਨ ਵਿਚ ਦੇਣ ਨੂੰ ਕਿਹਾ ਹੈ। ਦੱਸ ਦੱਈਏ ਕਿ ਬੀਤੇ ਦਿਨੀਂ ਨਿਹੰਗਾਂ ਦੇ ਵੱਲੋਂ ਪਟਿਆਲਾ ਵਿਖੇ ਪੁਲਿਸ ਮੁਲਾਜ਼ਮਾਂ ਤੇ ਹਮਲਾ ਕੀਤਾ ਗਿਆ ਸੀ। 

ਇਸ ਬਾਰੇ ਟਿੱਪਣੀ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਸੀ ਕਿ ਪਿਛਲੇ ਕੁਝ ਦਿਨਾਂ ਤੋਂ ਪੁਲਿਸ ਕਰਮਚਾਰੀਆਂ ਦੀਆਂ ਵਧੀਕੀਆਂ ਦੇ ਕਾਰਨ ਲੋਕਾਂ ਦਾ ਇਹ ਗੁੱਸਾ ਫੁੱਟਿਆ ਹੈ। ਜਿਸ ਦੀ ਪੰਜਾਬ ਦੇ ਕਈ ਮੰਤਰੀਆਂ ਦੇ ਵੱਲੋਂ ਸਖਤ ਸ਼ਬਦਾਂ ਵਿਚ ਨਿੰਦਿਆ ਕੀਤੀ ਗਈ ਅਤੇ ਇਸ ਟਿੱਪਣੀ ਕਰਨ ਬਾਰੇ ਬੈਂਸ ਨੂੰ ਪੁਲਿਸ ਕੋਲੋ ਮੁਆਫੀ ਮੰਗਣ ਲਈ ਵੀ ਕਿਹਾ।

ਜਿਸ ਤੇ ਚਲਦਿਆਂ ਅੱਜ ਸਿਮਰਜੀਤ ਸਿੰਘ ਬੈਂਸ ਦੇ ਕੋਲੋਂ ਉਨ੍ਹਾਂ ਦੀ ਸੁਰੱਖਿਆ ਵਾਪਿਸ ਬੁਲਾ ਲਈ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਨਾਲ 167 ਲੋਕ ਪ੍ਰਭਾਵਿਤ ਹੋ ਚੁੱਕੇ ਹਨ ਅਤੇ 11 ਲੋਕਾਂ ਦੀ ਇਸ ਖਤਰਨਾਕ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 14 ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋਣ ਤੋਂ ਬਾਅਦ ਘਰ ਚਲੇ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।