ਪੰਜਾਬ ਰੋਡਵੇਜ਼ ਕਾਮਿਆਂ ਨੇ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਫ਼ੰਡ 'ਚ ਦਿਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰੋਡਵੇਜ਼, ਪਨਬਸ ਕੇਟਰੈਕਟ ਕਾਮੇ ਵੀ ਕੋਰੋਨਾ ਸੰਕਟ ਵਿਚ ਵਿੱਤੀ ਸਹਾਇਤਾ ਦੇਣ ਲਈ ਅੱਗੇ ਆਏ ਹਨ। ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰਜ਼

file photo

ਚੰਡੀਗੜ੍ਹ, 13 ਅਪ੍ਰੈਲ (ਗੁਰਉਪਦੇਸ਼ ਭੁੱਲਰ): ਪੰਜਾਬ ਰੋਡਵੇਜ਼, ਪਨਬਸ ਕੇਟਰੈਕਟ ਕਾਮੇ ਵੀ ਕੋਰੋਨਾ ਸੰਕਟ ਵਿਚ ਵਿੱਤੀ ਸਹਾਇਤਾ ਦੇਣ ਲਈ ਅੱਗੇ ਆਏ ਹਨ। ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਨੇ ਦਸਿਆ ਕਿ ਕਾਮਿਆਂ ਨੇ ਅਪਣੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਟਰਾਂਸਪੋਰਟ ਮੰਤਰੀ ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਲਿਖਤੀ ਪੱਤਰ ਭੇਜ ਕੇ ਜਾਣਕਾਰੀ ਦਿਤੀ ਗਈ ਹੈ।