ਕਿਸਾਨਾਂ ਅਤੇ ਆੜ੍ਹਤੀਆਂ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ : ਲਾਲ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਈ-ਪਾਸ ਦੀ ਸੁਵਿਧਾ ਲਈ ਕਿਸਾਨ 'ਮੋਬਾਈਲ ਐਪ' ਡਾਊਨਲੋਡ ਕਰਨ

ਕਿਸਾਨਾਂ ਅਤੇ ਆੜ੍ਹਤੀਆਂ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ : ਲਾਲ ਸਿੰਘ

ਚੰਡੀਗੜ੍ਹ, 13 ਅਪ੍ਰੈਲ (ਸ.ਸ.ਸ.) : ਸੂਬੇ ਵਿਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਾੜ੍ਹੀ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿਚ ਸਾਰੇ 22 ਜ਼ਿਲ੍ਹਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮਦੇਨਜ਼ਰ ਖ਼ਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕਢਿਆ ਜਾ ਸਕੇ।


ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਲਾਲ ਸਿੰਘ ਨੇ ਕਿਹਾ ਕਿ ਸਮਾਜਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿਤੀਆਂ ਹਨ।


ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ‘'epmb ਮੋਬਾਈਲ ਐਪ' ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ।


ਬੁਲਾਰੇ ਨੇ ਅੱਗੇ ਦਸਿਆ ਕਿ ਇਸ ਉਦੇਸ਼ ਲਈ ਮੰਡੀ ਬੋਰਡ ਨੇ ਇਕ ਈ-ਮੇਲ wheat. proc੨੦੨੦.ctrl0punjab.gov.in ਵੀ ਬਣਾਈ ਹੈ ਅਤੇ ਇਸ ਈ-ਮੇਲ ਜ਼ਰੀਏ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕੇਗੀ।


ਕੰਟਰੋਲ ਰੂਮ ਦੇ ਸੰਪਰਕ ਨੰਬਰ

ਅੰਮ੍ਰਿਤਸਰ ਜ਼ਿਲ੍ਹੇ ਦੇ ਕਿਸਾਨ ਅਤੇ ਆੜ੍ਹਤੀਏ 0172-5101647 'ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰ੍ਹਾਂ ਬਰਨਾਲਾ (0172-5101673), ਬਠਿੰਡਾ (0172-5101668), ਫ਼ਰੀਦਕੋਟ (0172-5101694), ਫ਼ਤਹਿਗੜ੍ਹ ਸਾਹਿਬ (0172-5101665) ਅਤੇ ਫ਼ਾਜ਼ਿਲਕਾ (0172-5101650) 'ਤੇ ਸੰਪਰਕ ਕਰ ਸਕਦੇ ਹਨ। ਫ਼ਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) 'ਤੇ ਰਾਬਤਾ ਕਾਇਮ ਕਰ ਸਕਦੇ ਹਨ। ਇਸੇ ਤਰ੍ਹਾਂ ਮੋਗਾ ਦੇ ਕਿਸਾਨ ਅਤੇ ਆੜ੍ਹਤੀਏ ਕੰਟਰੋਲ ਰੂਮ ਨਾਲ 0172-5101700 'ਤੇ ਸੰਪਰਕ ਕਰ ਸਕਦੇ ਹਨ, ਮੁਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) 'ਤੇ ਸੰਪਰਕ ਕਰ ਸਕਦੇ ਹਨ। ਇਸੇ ਤਰ੍ਹਾਂ ਐਸ.ਬੀ.ਐਸ.  ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) 'ਤੇ ਰਾਬਤਾ ਕਰ ਸਕਦੇ ਹਨ।