Photo
ਚੰਡੀਗੜ੍ਹ, 13 ਅਪ੍ਰੈਲ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਅਪ੍ਰੈਲ ਨੂੰ ਰਾਜ ਵਿਚ ਕੋਰੋਨਾ ਸੰਕਟ ਦੀ ਸਥਿਤੀ ਉਤੇ ਵਿਚਾਰ ਵਟਾਂਟਰੇ ਲਈ ਸਰਬ ਪਾਰਟੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਬਾਅਦ ਦੁਪਹਿਰ ਵੀਡੀਉ ਕਾਨਫ਼ਰੰਸ ਰਾਹੀਂ ਹੋਵੇਗੀ। ਇਸ ਲਈ ਵੱਖ-ਵੱਖ ਸਿਆਸੀ ਪਾਰਟੀ ਦੇ ਆਗੂਆਂ ਨੂੰ ਸੱਦ ਪੱਤਰ ਭੇਜੇ ਗਏ ਹਨ।
ਪਤਾ ਲੱਗਾ ਹੈ ਕਿ ਮੀਟਿੰਗ ਵਿਚ ਕੋਰੋਨਾ ਸੰਕਟ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਤੋਂ ਭਵਿੱਖ ਦੇ ਕੰਮਾਂ ਲਈ ਸੁਝਾਅ ਲੈਣ ਤੋਂ ਇਲਾਵਾ ਵਿਸ਼ੇਸ ਤੌਰ ਉਤੇ 15 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਪਿਛਲੇ ਦਿਨਾਂ ਵਿਚ ਲਗਾਤਾਰ ਸਰਬ ਪਾਰਟੀ ਮੀਟਿੰਗ ਸੱਦਣ ਦੀ ਮੰਗ ਕਰਦੀਆਂ ਆ ਰਹੀਆਂ ਹਨ।