ਖੇਤਾਂ 'ਚ ਭਿਆਨਕ ਅੱਗ ਲੱਗਣ ਕਾਰਨ 25 ਏਕੜ ਕਣਕ ਤੇ 40 ਏਕੜ ਨਾੜ ਸੜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਦੇ ਹੋਏ ਇਸ ਨੁਕਸਾਨ ਸਬੰਧੀ ਉਨ੍ਹਾਂ ਵੱਲੋਂ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਜਾਵੇਗੀ।

fire

ਭਵਾਨੀਗੜ੍ਹ:  ਭਵਾਨੀਗੜ੍ਹ ਅਤੇ ਕਾਕੜਾ ਦੇ ਖੇਤਾਂ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਖੇਤਾਂ ਵਿੱਚ ਅੱਗ ਲੱਗਣ ਕਾਰਨ 25 ਏਕੜ ਕਣਕ ਅਤੇ 40 ਏਕੜ ਦੇ ਕਰੀਬ ਨਾੜ ਸੜ ਕੇ ਸੁਆਹ ਹੋ ਗਿਆ।

ਦੱਸ ਦੇਈਏ ਕਿ ਇਹ ਅੱਗ ਨੇੜਲੇ ਪਿੰਡ ਕਾਕੜਾ ਦੇ ਖੇਤਾਂ ਵਿੱਚ ਖੜ੍ਹੀ ਕਣਕ ਨੂੰ ਲੱਗੀ ਹੈ। ਇਹ ਅੱਗ ਦੇਖਦਿਆਂ ਦੇਖਦਿਆਂ ਹੀ ਭਿਆਨਕ ਰੂਪ ਧਾਰਨ ਕਰ ਕੇ ਭਵਾਨੀਗੜ੍ਹ ਦੇ ਖੇਤਾਂ ਵਿੱਚ ਦਾਖਲ ਹੋ ਗਈ।

ਇਸ ਤੋਂ ਬਾਅਦ ਲੋਕਾਂ ਨੇ ਆਪਣੇ ਟਰੈਕਟਰਾਂ ਤੇ ਹੋਰ ਸਾਧਨਾਂ ਰਾਹੀਂ ਵੱਡੀ ਜੱਦੋਂ ਜਹਿਦ ਮਗਰੋਂ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਫੀ ਫਸਲ ਸੜ ਚੁੱਕੀ ਸੀ। ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਲੋਕਾਂ ਨੇ ਅੱਗ ਬੁਝਾ ਦਿੱਤੀ ਸੀ।

ਨੈਬ ਤਹਿਸੀਲਦਾਰ ਭਵਾਨੀਗੜ੍ਹ ਰਾਜੇਸ਼ ਅਹੁਜਾ ਅਤੇ ਪਟਵਾਰੀ ਸੁਮਨਦੀਪ ਸਿੰਘ ਨੇ ਦੱਸਿਆ ਕਿ ਇਸ ਅੱਗ ਨਾਲ ਭਵਾਨੀਗੜ੍ਹ ਦੇ ਖੇਤਾਂ ਵਿੱਚ 25 ਏਕੜ ਦੇ ਕਰੀਬ ਕਣਕ ਸੜ ਗਈ ਹੈ ਅਤੇ 30 ਏਕੜ ਨਾੜ ਸੜ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਹੋਏ ਇਸ ਨੁਕਸਾਨ ਸਬੰਧੀ ਉਨ੍ਹਾਂ ਵੱਲੋਂ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਜਾਵੇਗੀ।