ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਅੰਮ੍ਰਿਤਸਰ ਵਿਖੇ ਸਥਿਤ Partition Museum ਦਾ ਕੀਤਾ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ

Chief Justice of India NV Ramana visits the Partition Museum at Amritsar

 

ਅੰਮ੍ਰਿਤਸਰ: ਪੰਜਾਬ ਦੌਰੇ ’ਤੇ ਪਹੁੰਚੇ ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਅੰਮ੍ਰਿਤਸਰ ਵਿਚ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਵੰਡ ਵਿਰੁੱਧ ਸਦੀਵੀ ਚੌਕਸੀ ਅਤੇ ਏਕਤਾ ਦੀ ਅਪੀਲ ਕੀਤੀ।

Chief Justice of India NV Ramana visits the Partition Museum at Amritsar

ਸੀਜੇਆਈ ਰਮਨਾ ਨੇ ਵੀਰਵਾਰ ਨੂੰ ਅਜਾਇਬ ਘਰ ਦਾ ਦੌਰਾ ਕਰਨ ਤੋਂ ਬਾਅਦ ਵਿਜ਼ਟਰ ਬੁੱਕ ਵਿਚ ਲਿਖਿਆ, "ਇਹ ਅਜਾਇਬ ਘਰ ਸਾਨੂੰ ਸਾਡੇ ਦੁਖਦਾਈ ਅਤੀਤ ਦੀ ਯਾਦ ਦਿਵਾਉਂਦਾ ਹੈ ਅਤੇ ਸਾਨੂੰ ਹਰ ਤਰ੍ਹਾਂ ਦੀਆਂ ਵੰਡਾਂ ਦੇ ਖਿਲਾਫ ਚੇਤਾਵਨੀ ਦਿੰਦਾ ਹੈ। ਇਹ ਪਾੜੋ ਅਤੇ ਰਾਜ ਕਰੋ ਦੀ ਨੀਤੀ ਕਾਰਨ ਬੇਮਿਸਾਲ ਪੈਮਾਨੇ 'ਤੇ ਮਨੁੱਖਜਾਤੀ ਨੂੰ ਹੋਏ ਨੁਕਸਾਨ ਨੂੰ ਸਪਸ਼ਟ ਰੂਪ ਵਿਚ ਦਰਸਾਉਂਦਾ ਹੈ। ਮਨੁੱਖਤਾ ਲਈ ਇਕ ਸਬਕ ਹੈ ਕਿ ਸਾਨੂੰ ਵੰਡ ਤੋਂ ਹਮੇਸ਼ਾ ਸੁਚੇਤ ਰਹਿਣਾ ਚਾਹੀਦਾ ਹੈ। ਏਕਤਾ ਰਾਹੀਂ ਹੀ ਅਸੀਂ ਸ਼ਾਂਤੀ ਅਤੇ ਤਰੱਕੀ ਪ੍ਰਾਪਤ ਕਰ ਸਕਦੇ ਹਾਂ।"

Chief Justice of India NV Ramana visits the Partition Museum at Amritsar

ਮੁੱਖ ਮੰਤਰੀ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੇ ਚੀਫ ਜਸਟਿਸ ਐਨਵੀ ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ। ਮੁੱਖ ਮੰਤਰੀ ਨੇ ਜਸਟਿਸ ਐਨਵੀ ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਹਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ।

Chief Minister bids farewell to Chief Justice of India from Amritsar Airport

ਐਨਵੀ ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦਿਆਂ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਹਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਐਨਵੀ ਰਮਨਾ ਨਾਲ ਸਾਂਝੀਆਂ ਕੀਤੀਆਂ।