ਭਗੌੜਾ ਐਲਾਨੇ ਜਾਣ ਦੇ ਬਾਵਜੂਦ ਸੋਸ਼ਲ ਮੀਡੀਆ 'ਤੇ ਸਰਗਰਮ ਹਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫੇਸਬੁੱਕ ਪੋਸਟ ਜ਼ਰੀਏ ਪੰਜਾਬੀਆਂ ਨੂੰ ਦਿੱਤੀ ਵਿਸਾਖੀ ਦੀ ਵਧਾਈ

Former MLA Simarjit Singh Bains



ਚੰਡੀਗੜ੍ਹ: ਜਬਰ ਜਨਾਹ ਅਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿਚ ਭਗੌੜਾ ਐਲਾਨੇ ਜਾਣ ਦੇ ਬਾਵਜੂਦ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸੋਸ਼ਲ ਮੀਡੀਆ ’ਤੇ ਲਗਾਤਾਰ ਐਕਟਿਵ ਨਜ਼ਰ ਆ ਰਹੇ ਹਨ। ਸਾਬਕਾ ਵਿਧਾਇਕ ਵਲੋਂ ਅੱਜ ਫੇਸਬੁੱਕ ’ਤੇ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਗਈ ਹੈ। ਇਕ ਪਾਸੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਲੱਭ ਰਹੀ ਹੈ ਤੇ ਦੂਜੇ ਪਾਸੇ ਉਹ ਫੇਸਬੁੱਕ ਚਲਾ ਰਹੇ ਹਨ।

Simarjit Singh Bains

ਦਰਅਸਲ 12 ਅਪ੍ਰੈਲ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਆਤਮ ਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਜਬਰ ਜਨਾਹ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੈ। ਮਾਮਲੇ 'ਚ ਉਹਨਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਹੈ। ਇਹ ਹੁਕਮ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਜਾਰੀ ਕੀਤੇ।  


Photo

ਇਸ ਤੋਂ ਪਹਿਲਾਂ 8 ਅਪ੍ਰੈਲ ਨੂੰ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਦੇ ਇਕ ਮਾਮਲੇ ਨੂੰ ਲੈ ਕੇ ਹੋਈ ਸੁਣਵਾਈ ਦੌਰਾਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ। ਕੋਰੋਨਾ ਮਹਾਮਾਰੀ ਦੌਰਾਨ ਉਹਨਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।

Simarjit Singh Bains

ਪੁਲਿਸ ਵਲੋਂ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ ਅਤੇ ਮਾਮਲਾ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਭੇਜਿਆ ਗਿਆ ਸੀ। ਮਾਮਲਾ ਅਦਾਲਤ ਵਿਚ ਜਾਣ ਤੋਂ ਬਾਅਦ ਵੀ ਸਿਮਰਜੀਤ ਸਿੰਘ ਬੈਂਸ ਪੇਸ਼ ਨਹੀਂ ਹੋਏ। ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਮਗਰੋਂ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਕੋਰੋਨਾ ਦੇ ਸਮੇਂ ਦੌਰਾਨ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੋਵਿਡ ਪ੍ਰੋਟੋਕੋਲ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੈ।