ਮੇਰੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ - ਨਵਜੋਤ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਟਵੀਟ ਕਰ ਰਹੇ ਹਨ।

Navjot Sidhu

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਟਵੀਟ ਕਰ ਰਹੇ ਹਨ। ਪੰਜਾਬ ਵਿਚ ਮਾਫੀਆ ਰਾਜ ਲਈ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਉਹ ਕੋਈ ਮੌਕਾ ਨਹੀਂ ਛੱਡਦੇ। ਇਸ ਸਬੰਧੀ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਟਵੀਟ ਕੀਤਾ ਹੈ।

Navjot sidhu

ਨਵਜੋਤ ਸਿੱਧੂ ਨੇ ਲਿਖਿਆ, “ਮੇਰੀ ਲੜਾਈ ਪੰਜਾਬ ਲਈ ਸੀ, ਰੇਤ ਲਈ ਨਹੀਂ। ਜ਼ਮੀਨਾਂ, ਰੇਤ ਤੇ ਸ਼ਰਾਬ ਮਾਫ਼ੀਆ ਨੂੰ ਚਲਾਉਣ ਵਾਲਿਆਂ ਨੇ ਪੰਜਾਬ ਦਾ ਖ਼ਜ਼ਾਨਾ ਲੁੱਟ ਕੇ ਸੁਆਰਥੀ ਹਿੱਤਾਂ ਲਈ ਪੰਜਾਬ ਨੂੰ ਉਜਾੜ ਦਿੱਤਾ। ਮੌਜੂਦਾ ਵਿੱਤੀ ਸਥਿਤੀ ਵਿਚ ਇਹ ਜਾਂ ਤਾਂ ਪੰਜਾਬ ਹੈ ਜਾਂ ਮਾਫ਼ੀਆ! ਲੜਾਈ ਜਾਰੀ ਹੈ।''

Tweet

ਦੱਸ ਦੇਈਏ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਅਫ਼ਸਰਾਂ ਦੇ ਤਬਾਦਲੇ ਤੇ ਤਾਇਨਾਤੀਆਂ ਤੋਂ ਕਰੋੜਾਂ ਰੁਪਏ ਕਮਾਉਣ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਸ਼ਿਕੰਜਾ ਕੱਸਿਆ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ।