ਕਿਸਾਨਾਂ ਦੇ ਬੈਂਕ ਖਾਤਿਆਂ 'ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ : ਲਾਲ ਚੰਦ ਕਟਾਰੂਚਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਣ ਤੱਕ 8 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ

OVER RS. 500 CRORE RELEASED DIRECTLY INTO BANK ACCOUNTS OF FARMERS IN A SINGLE DAY: LAL CHAND KATARUCHAK


ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੇ ਸਬੂਤ ਦੇ ਤੌਰ ‘ਤੇ 19642 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2125 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਮਰਥਨ ਮੁੱਲ ‘ਤੇ 502.93 ਕਰੋੜ ਦੀ ਪੂਰੀ ਰਾਸ਼ੀ ਇੱਕੋ ਦਿਨ ਅੰਦਰ ਜਾਰੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਓਟਿੰਗ ਮਾਮਲਾ: ਕੇਂਦਰ ਨੇ ਫ਼ੌਜ ਦੇ 30 ਮੁਲਾਜ਼ਮਾਂ 'ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਤੋਂ ਕੀਤਾ ਇਨਕਾਰ 

ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਅਦਾਇਗੀਆਂ ਕਰਨ ਵੇਲੇ ਕੀਮਤ 'ਤੇ ਕੋਈ ਕੱਟ ਨਹੀਂ ਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 14 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਮੰਤਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਭਾਈਚਾਰੇ ਵੱਲੋਂ ਸਖਤ ਮਿਹਨਤ ਤਿਆਰ ਕੀਤੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਦੇ ਨਿਰਦੇਸ਼ ਦਿੱਤੇ ਗਏ ਹਨ।