ਪੰਜਾਬ 'ਚ 17 ਤੋਂ 19 ਮਈ ਤਕ ਬੰਦ ਰਹਿਣਗੇ ਠੇਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੋਣ ਕਮਿਸ਼ਨ ਨੇ 'ਡਰਾਈ ਡੇਅ' ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ

Dry Day

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿਚ ਲੋਕ ਸਭਾ ਚੋਣਾਂ ਦੇ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ 'ਡਰਾਈ ਡੇਅ' ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਾਂ ਵਾਲੇ ਦਿਨ (19 ਮਈ 2019) ਤੋਂ 48 ਘੰਟੇ ਪਹਿਲਾਂ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ ਜੋ ਕਿ ਪੋਲਿੰਗ ਖ਼ਤਮ ਹੋਣ ਦੇ ਸਮੇਂ ਭਾਵ ਸ਼ਾਮ 6 ਵਜੇ ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੰਜਾਬ ਨਾਲ ਲੱਗਦੇ 3 ਕਿਲੋਮੀਟਰ ਦੇ ਖੇਤਰਾਂ ਵਿੱਚ ਵੀ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।