Covid 19 : ਅੱਜ ਜਲੰਧਰ ‘ਚ ਮਿਲੇ 7 ਨਵੇਂ ਪੌਜਟਿਵ ਕੇਸ, ਕੇਸਾਂ ਦੀ ਕੁੱਲ ਗਿਣਤੀ 200 ਤੋਂ ਪਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਹਰ-ਰੋਜ਼ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।

Corona Virus

ਜਲੰਧਰ : ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਹਰ-ਰੋਜ਼ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਇਸ ਤਰ੍ਹਾਂ ਅੱਜ ਵੀਰਵਾਰ ਨੂੰ ਜਲੰਧਰ ਜ਼ਿਲੇ ਵਿਚ ਕਰੋਨਾ ਮਹਾਂਮਾਰੀ ਦੇ 7 ਨਵੇਂ ਕੇਸ ਦਰਜ਼ ਹੋਏ ਹਨ। ਇਨ੍ਹਾਂ ਨਵੇਂ ਮਾਮਲਿਆਂ ਵਿਚੋਂ ਚਾਰ ਮਾਮਲੇ ਰੇਲਵੇ ਸ਼ਟੇਸ਼ਨ ਨੇੜੇ ਕਾਜ਼ੀ ਮੰਡੀ ਇਲਾਕੇ ਤੋਂ ਸਾਹਮਣੇ ਆਏ ਹਨ ਅਤੇ ਦੋ ਨਿੱਜੀ ਹਸਪਤਾਲ ਨਾਲ ਸਬੰਧਿਤ ਹਨ।

ਦੱਸ ਦੱਈਏ ਕਿ ਅੱਜ ਇਨ੍ਹਾਂ ਨਵੇ ਮਾਮਲਿਆ ਦੇ ਆਉਂਣ ਨਾਲ ਸ਼ਹਿਰ ਵਿਚ ਕਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 200 ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੰਕੜਿਆਂ ਅਨੁਸਾਰ ਇਸ ਸਮੇਂ ਜਲੰਧਰ ਵਿਚ ਕਰੋਨਾ ਵਾਇਰਸ ਨਾਲ 206 ਲੋਕ ਪ੍ਰਭਾਵਿਤ ਹੋ ਚੁੱਕੇ ਹਨ। ਇਸ ਦੇ ਨਾਲ ਹੀ ਮੇਅਰ ਦੇ ਓਐਸਡੀ ਹਰਪ੍ਰੀਤ ਸਿੰਘ ਵਾਲੀਆ, ਕਾਂਗਰਸ ਆਗੂ ਦੀਪਕ ਸ਼ਰਮਾ ਸਣੇ ਅੱਠ ਲੋਕਾਂ ਦੀ ਰਿਪੋਰਟ ਨਕਾਰਾਤਮਕ ਆਈ ਹੈ।

ਜਿਸ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ ਹੁਣ ਘਰ ਭੇਜ ਦਿੱਤਾ ਗਿਆ। ਇਨ੍ਹਾਂ ਤੋਂ ਬਿਨਾ ਸਿਵਲ ਹਸਪਤਾਲ ਜਲੰਧਰ ਤੋਂ ਹੁਣ ਤੱਕ 33 ਮਰੀਜ਼ ਠੀਕ ਹੋ ਕਿ ਘਰ ਪਰਤ ਚੁੱਕੇ ਹਨ। ਦੱਸ ਦੱਈਏ ਕਿ ਪੰਜਾਬ ਵਿਚ ਵੀ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਇਸ ਤਹਿਤ ਹੁਣ ਤੱਕ ਸੂਬੇ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 2000 ਦੇ ਕਰੀਬ ਪਹੁੰਚ ਚੁੱਕੀ ਹੈ

ਅਤੇ ਇਸ ਤੋਂ ਇਲਾਵਾ ਇੱਥੇ 32 ਦੇ ਕਰੀਬ ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ 171 ਦੇ ਕਰੀਬ ਸੂਬੇ ਵਿਚ ਅਜਿਹੇ ਲੋਕ ਵੀ ਹਨ ਜਿਹੜੇ ਇਸ ਖ਼ਤਰਨਾਕ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਸਿਹਤਯਾਬ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।