ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਕੋਰੋਨਾ ਮਹਾਂਮਾਰੀ ਨੂੰ ਰੋਕਣ 'ਚ ਨਿਭਾ ਰਿਹੈ ਵੱਡੀ ਭੂਮਿਕਾ
ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਕੋਰੋਨਾ ਮਹਾਂਮਾਰੀ ਨੂੰ ਰੋਕਣ 'ਚ ਨਿਭਾ ਰਿਹੈ ਵੱਡੀ ਭੂਮਿਕਾ
ਬਠਿੰਡਾ, 14 ਮਈ (ਸੁਖਜਿੰਦਰ ਮਾਨ): ਕਰੋਨਾ ਵਾਇਰਸ ਨੂੰ ਠੱਲ ਪਾਉਣ ਅਤੇ ਇਸ ਦੇ ਖਾਤਮੇ ਲਈ ਜਾਗਰੂਕਤਾ ਨੂੰ ਹਰ ਵਿਅਕਤੀ ਤੱਕ ਪਹੁੰਚਾਉਣਲਈ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਵੀ ਵੱਡੀ ਭੂਮਿਕਾ ਨਿਭਾ ਰਿਹਾ ਹੈ। ਇਸ ਵਿੰਗ ਦੀ ਸਲਾਘਾ ਕਰਦਿਆਂ ਅੱਜ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਇੱਥੇ ਕਿਹਾ ਕਿ ਵਿੰਗ ਵਲੋਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ- ਸਮੇਂ ਤੇ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਅਤੇ ਅਡਵਾਜਿਰੀ ਨੂੰ ਸਟਾਫ ਅਤੇ ਲੋਕਾਂ ਤੱਕ ਪਹੁੰਚਾਉਣ ਲਈ ਲੋਕ ਸੰਪਰਕ ਵਿਭਾਗ, ਪੁਲਿਸ ਵਿਭਾਗ, ਮੀਡੀਆ ਅਤੇ ਪੰਚਾਇਤਾਂ ਨਾਲ ਬਾਖੂਬੀ ਤਾਲਮੇਲ ਕੀਤਾ ਜਾ ਰਿਹਾ ਹੈ ।
ਉਹਨਾਂ ਕਿਹਾ ਕਿ ਭਾਰਤ ਵਿੱਚ 22 ਮਾਰਚ ਤੋਂ ਲਾਕਡਾਊਨ ਚੱਲ ਰਿਹਾ ਹੈ, ਉਸ ਸਮੇਂ ਤੋਂ ਹੀ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਜ਼ਿਲਾ ਪੱਧਰ ਅਤੇ ਬਲਾਕਾਂ ਅਧੀਨ ਸਿਹਤ ਕੇਂਦਰਾਂ ਅਤੇ ਪਿੰਡਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਕਰੋਨਾ ਵਾਇਰਸ ਦੇ ਲੱਛਣਾਂ, ਸਾਵਧਾਨੀਆਂ Àਤੇ ਬਚਾਉ ਬਾਰੇ ਜਾਣਕਾਰੀ ਮੁੱਹਈਆ ਕਰਵਾਈ ਜਾ ਰਹੀ ਹੈ । ਜ਼ਿਲ•ਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਨੇ ਭਰੋਸਾ ਦਿਵਾਇਆ ਕਿ ਆਮ ਦਿਨਾਂ ਦੀ ਤਰ੍ਹਾਂ ਵਿੰਗ ਵਲੋਂ ਮਹਾਂਮਾਰੀ ਦੌਰਾਨ ਲੋਕਾਂ ਨੂੰ ਇਸ ਆਫ਼ਤ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।