ਈਦ ਮੌਕੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ, ਮਲੇਰਕੋਟਲਾ ਹੋਵੇਗਾ ਪੰਜਾਬ ਦਾ 23ਵਾਂ ਜ਼ਿਲ੍ਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਈਦ ਉੱਲ ਫ਼ਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਨਾਉਣ ਦਾ ਐਲਾਨ ਕੀਤਾ ਗਿਆ ਹੈ।

Captain Amarinder Singh

ਚੰਡੀਗੜ੍ਹ: ਈਦ ਉੱਲ ਫ਼ਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਨਾਉਣ ਦਾ ਐਲਾਨ ਕੀਤਾ ਗਿਆ ਹੈ। ਮਲੇਰਕੋਟਲਾ ਪੰਜਾਬ ਦਾ 23ਵਾਂ ਜ਼ਿਲ੍ਹਾ ਹੋਵੇਗਾ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਨੇ ਈਦ ਮੌਕੇ ਲਾਈਵ ਪ੍ਰੋਗਰਾਮ ਜ਼ਰੀਏ  ਲੋਕਾਂ ਨੂੰ ਵਧਾਈ ਦਿੱਤੀ।

ਇਸ ਦੇ ਨਾਲ ਹੀ ਉਹਨਾਂ ਵਲੋਂ ਮਲੇਰਕੋਟਲਾ ਲਈ ਕਈ ਵੱਡੇ ਐਲਾਨ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮਲੇਰਕੋਟਲਾ ਵਿਖੇ 500 ਕਰੋੜ ਦੀ ਲਾਗਤ ਨਾਲ ਨਵਾਂ ਕਾਲਜ ਬਣਾਇਆ ਜਾਵੇਗਾ। ਕਾਲਜ ਦਾ ਨਾਂਅ ਸ਼ੇਰ ਮੁਹੰਮਦ ਖ਼ਾਨ ਦੇ ਨਾਮ ਉੱਤੇ ਰੱਖਿਆ ਜਾਵੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ। ਉਹਨਾਂ ਕਿਹਾ ਈਦ-ਉੱਲ-ਫਿਤਰ ਦੇ ਪਵਿੱਤਰ ਦਿਹਾੜੇ ਦੀਆਂ ਸਾਰਿਆਂ ਨੂੰ ਬਹੁਤ ਬਹੁਤ ਮੁਬਾਰਕਾਂ। ਕੋਵਿਡ 19 ਤੋਂ ਸਾਰਿਆਂ ਦਾ ਬਚਾਅ ਕਰਦੇ ਹੋਏ ਹਦਾਇਤਾ ਦੀ ਪਾਲਣਾ ਨਾਲ ਈਦ ਆਪਣੇ ਆਪਣੇ ਘਰਾਂ ਅੰਦਰ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਨਾਓ। ਅੱਲ੍ਹਾ ਅੱਗੇ ਦੁਆ ਕਰਦੇ ਹਾਂ ਕਿ ਇਹ ਔਖਾ ਸਮਾਂ ਜਲਦੀ ਨਿਕਲੇ, ਸੰਸਾਰ ਵਿੱਚ ਆਪਸੀ ਭਾਈਚਾਰਾ, ਸੁੱਖ-ਸ਼ਾਂਤੀ ਤੇ ਸਿਹਤਯਾਬੀ ਬਣੀ ਰਹੇ।