ਜਾਖੜ ਦੇ ਕਾਂਗਰਸ ਛੱਡਣ ਦੇ ਫ਼ੈਸਲੇ ਤੋਂ ਬਾਅਦ ਬੋਲੇ Navjot Sidhu

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਖੜ ਨੇ ਕਾਂਗਰਸ ਕਿਹਾ ਅਲਵਿਦਾ

Navjot Sidhu and Sunil Jakhar

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar)  ਵੱਲੋਂ ਪਾਰਟੀ ਛੱਡਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੰਜਾਬ  ਦੀ ਸਿਆਸਤ ਭਖ ਗਈ ਹੈ ਤੇ ਕਈ ਆਗੂ ਜਾਖੜ (Sunil Jakhar)  ਦੇ ਹੱਕ ‘ਚ ਖੜ੍ਹੇ ਹੋ ਰਹੇ ਹਨ। ਉਸੇ ਤਰ੍ਹਾਂ ਨਵਜੋਤ ਸਿੱਧੂ ਨੇ ਵੀ ਸੁਨੀਲ ਜਾਖੜ (Sunil Jakhar)  ਦੇ ਹੱਕ ‘ਚ ਵੱਡਾ ਬਿਆਨ ਦਿੱਤਾ ਹੈ।

 

ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ “''ਕਾਂਗਰਸ ਨੂੰ ਜਾਖੜ (Sunil Jakhar)ਨੂੰ ਗਵਾਉਣਾ ਨਹੀਂ ਚਾਹੀਦਾ। ਜਾਖੜ ਕਾਂਗਰਸ ਪਾਰਟੀ ਲਈ ਸੋਨੇ ਦੇ ਬਰਾਬਰ ਹਨ। ਕਿਸੇ ਵੀ ਮਤਭੇਦ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ''

ਦੱਸਣਯੋਗ ਹੈ ਕਿ ਸੁਨੀਲ ਜਾਖੜ (Sunil Jakhar) ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋਕੇ ਕਾਂਗਰਸ ਖਿਲਾਫ ਭੜਾਸ ਕੱਢੀ। ਜਾਖੜ (Sunil Jakhar)  ਕਾਫ਼ੀ ਸਮੇਂ ਤੋਂ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਚੱਲ ਰਹੇ ਸਨ, ਉਨ੍ਹਾਂ ਦੀ ਨਾਰਾਜ਼ਗੀ ਸਭ ਤੋਂ ਪਹਿਲਾਂ ਉਦੋਂ ਸ਼ੁਰੂ ਹੋਈ ਜਦੋਂ ਸੁਨੀਲ ਜਾਖੜ ਨੂੰ ਹਟਾ ਕੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾ ਦਿੱਤਾ ਗਿਆ ਸੀ।