Terrible to slums in Dera Bassi
ਡੇਰਾਬੱਸੀ (ਸਪੋਕਸਮੈਨ ਸਮਾਚਾਰ) ਡੇਰਾਬਸੀ ਦੇ ਪਿੰਡ ਸੁੰਡਰਾਂ ਵਿਖੇ ਨਦੀ ਕਿਨਾਰੇ ਬਣੀਆਂ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ। ਇਸ ਦਰਦਨਾਕ ਘਟਨਾ ਵਿਚ ਇਕ ਬੱਚੀ ਦੀ ਮੌਤ ਹੋ ਗਈ ਜਦਕਿ ਕਈ ਲੋਕ ਬੁਰੀ ਤਰ੍ਹਾਂ ਝੁਲਸ ਗਏ।
ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਅਤੇ ਪਿੰਡ ਵਾਸੀਆਂ ਨੇ ਅੱਗ 'ਤੇ ਭਾਰੀ ਮੁਸ਼ੱਕਤ ਨਾਲ ਕਾਬੂ ਪਾਇਆ ਪਰ ਉਦੋਂ ਤੱਕ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਸਨ। ਮਿਲੀ ਜਾਣਕਾਰੀ ਮੁਤਾਬਕ ਸੁੰਡਰਾ ਪਿੰਡ ਵਿਖੇ ਪੰਦਰਾਂ ਵੀਹ ਸਾਲਾਂ ਤੋਂ ਕਰੀਬ 40-50 ਝੁੱਗੀਆਂ ਵਿੱਚ ਕਰੀਬ ਡੇਢ ਸੌ ਦੇ ਕਰੀਬ ਪਰਿਵਾਰ ਰਹਿੰਦੇ ਹਨ।
ਇਹ ਲੋਕ ਮਿਹਨਤ ਮਜ਼ਦੂਰੀ ਕਰਦੇ ਹਨ । ਜਾਣਕਾਰੀ ਅਨੁਸਾਰ ਕਣਕ ਦੇ ਖੇਤਾਂ ਵਿਚ ਲੱਗੀ ਅੱਗ ਨੇ ਹਵਾ ਤੇਜ਼ ਹੋਣ ਕਾਰਨ ਝੁੱਗੀ ਝੌਂਪੜੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ । ਅੱਗ ਬੁਝਾਉਣ ਲਈ ਡੇਰਾਬਸੀ ਅਤੇ ਪੰਚਕੂਲਾ ਰਾਮਗੜ੍ਹ ਤੋਂ ਕਰੀਬ ਅੱਧੀ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ । ਅੱਗ ਬੁਝਾਉਣ ਲਈ ਭਾਰੀ ਮੁਸ਼ੱਕਤ ਕਰਨੀ ਪੈ ਰਹੀ ਹੈ ।