ਸੂਬੇ 'ਚ ਪੈ ਰਹੀ ਅੱਤ ਦੀ ਗਰਮੀ, ਤਾਪਮਾਨ 40 ਡਿਗਰੀ ਤੋਂ ਹੋਇਆ ਪਾਰ
ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ
ਮੁਹਾਲੀ : ਸੂਬੇ ਵਿਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਅੱਧੇ ਤੋਂ ਵੱਧ ਸ਼ਹਿਰਾਂ ਵਿਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ, ਜਦਕਿ ਜ਼ਿਆਦਾਤਰ 39 ਦੇ ਨੇੜੇ ਹੈ। ਇਸ ਦੌਰਾਨ ਸੋਮਵਾਰ ਨੂੰ ਮਾਝੇ ਅਤੇ ਦੁਆਬੇ ਵਿਚ ਅਤੇ ਮੰਗਲਵਾਰ-ਬੁੱਧਵਾਰ ਨੂੰ ਮਾਲਵੇ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ
ਮੌਸਮ ਵਿਭਾਗ ਨੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਕੁਝ ਜ਼ਿਲ੍ਹਿਆਂ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਚੇਤਾਵਨੀ ਵਿਚ ਮਾਝੇ ਦੇ ਅੰਦਰ ਗੁਰਦਾਸਪੁਰ ਅਤੇ ਅੰਮ੍ਰਿਤਸਰ, ਦੁਆਬੇ ਦੇ ਅੰਦਰ ਕਪੂਰਥਲਾ ਅਤੇ ਜਲੰਧਰ ਅਤੇ ਮਾਲਵੇ ਦੇ ਲੁਧਿਆਣਾ, ਬਰਨਾਲਾ, ਰੂਪਨਗਰ, ਪਟਿਆਲਾ, ਐਸਏਐਸ ਨਗਰ ਦੇ ਨਾਲ-ਨਾਲ ਬਠਿੰਡਾ ਲਈ ਵੀ ਯੈਲੋ ਅਲਰਟ ਹੈ।
ਇਹ ਵੀ ਪੜ੍ਹੋ: ਨੇਪਾਲ: ਸ਼ੇਰਪਾ ਗਾਈਡ ਨੇ 26ਵੀਂ ਵਾਰ ਫ਼ਤਹਿ ਕੀਤਾ ਮਾਊਂਟ ਐਵਰੈਸਟ
ਇਸੇ ਤਰ੍ਹਾਂ ਮਾਲਵੇ ਦੇ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ ਅਤੇ ਮਾਨਸਾ ਵਿਚ ਮੰਗਲਵਾਰ ਨੂੰ ਮੀਂਹ ਦਾ ਯੈਲੋ ਅਲਰਟ ਹੈ। ਬੁੱਧਵਾਰ ਦੀ ਗੱਲ ਕਰੀਏ ਤਾਂ ਮਾਲਵੇ 'ਚ ਬਰਨਾਲਾ, ਮਾਨਸਾ ਅਤੇ ਸੰਗਰੂਰ ਤੋਂ ਇਲਾਵਾ ਪੂਰੇ ਪੱਛਮੀ ਮਾਲਵੇ 'ਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਦਿਤਾ ਹੈ ਪਰ ਇਸ ਨਾਲ ਗਰਮੀ ਤੋਂ ਬਹੁਤੀ ਰਾਹਤ ਨਹੀਂ ਮਿਲ ਰਹੀ ਹੈ। ਮੀਂਹ ਤੋਂ ਕੁਝ ਪਲਾਂ ਲਈ ਰਾਹਤ ਮਿਲੇਗੀ, ਪਰ ਇਸ ਦੇ ਨਾਲ ਹੀ ਸੂਰਜ ਦੀ ਚਮਕ ਆਵੇਗੀ ਅਤੇ ਤਾਪਮਾਨ ਵੀ ਵਧੇਗਾ। ਆਉਣ ਵਾਲੇ ਕੁਝ ਦਿਨਾਂ 'ਚ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ।