Amritsar News: ਸਾਬਕਾ PM ਮਰਹੂਮ Dr. Manmohan Singh ਦੀ ਸਿੱਖ ਅਜਾਇਬਘਰ ਚ ਲਗਾਈ ਜਾਵੇਗੀ ਤਸਵੀਰ

ਏਜੰਸੀ

ਖ਼ਬਰਾਂ, ਪੰਜਾਬ

ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਹੈ। 

Former PM Late Dr. Manmohan Singh's portrait to be displayed in Sikh Museum

Former PM Late Dr. Manmohan Singh's portrait to be displayed in Sikh Museum

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਹੈ। 

ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਬਾਬਾ ਬਿਸ਼ਨ ਸਿੰਘ ਤਰਨਾ ਦਲ ਬਾਬਾ ਬਕਾਲਾ, ਸ਼੍ਰੋਮਣੀ ਕਮੇਟੀ ਮੈਂਬਰ ਰਣਧੀਰ ਸਿੰਘ ਚੀਮਾ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਇਕੱਤਰਤਾ ਦੀ ਆਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਸਾਬਕਾ ਮੈਂਬਰ ਸ. ਮੇਜਰ ਸਿੰਘ ਸਵੱਦੀ, ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਸ. ਹਰਦਿਆਲ ਸਿੰਘ ਅਤੇ ਪੁੰਛ (ਕਸ਼ਮੀਰ) ਹਮਲੇ ਦੌਰਾਨ ਮਾਰੇ ਗਏ 4 ਸਿੱਖਾਂ ਸਬੰਧੀ ਸ਼ੋਕ ਮਤਾ ਪੜ੍ਹਿਆ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰ ਕੇ ਸ਼ਰਧਾਜਲੀ ਦਿੱਤੀ ਗਈ।