Amritsar News : ਮਜੀਠਾ ਜ਼ਹਿਰੀਲੀ ਸ਼ਰਾਬ ਮਾਮਲਾ :16 ਮੁਲਜ਼ਮਾਂ ਨੂੰ ਅੰਮ੍ਰਿਤਸਰ ਕੋਰਟ 'ਚ ਕੀਤਾ ਪੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : ਸਾਰੇ ਮੁਲਜ਼ਮਾਂ ਦਾ 2 ਦਿਨ ਦਾ ਮਿਲਿਆ ਰਿਮਾਂਡ, ਮੁਲਜ਼ਮਾਂ 'ਚ ਇੱਕ ਮਹਿਲਾ ਨਰਿੰਦਰ ਕੌਰ ਵੀ ਸ਼ਾਮਲ

ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ

Amritsar News in Punjabi : ਅੰਮ੍ਰਿਤਸਰ ਦੇ ਮਜੀਠਾ ਸ਼ਰਾਬ ਮਾਮਲੇ ’ਚ ਅੱਜ ਅੰਮ੍ਰਿਤਸਰ ਮਾਣਯੋਗ ਅਦਾਲਤ ’ਚ 16 ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਨੇ ਸਾਰੇ ਮੁਲਜ਼ਮਾਂ ਦਾ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦਿੱਤਾ ਹੈ। ਇਸ ਮੌਕੇ ਭੰਗਾਲੀ ਪਿੰਡ ਦੇ ਵਿੱਚ ਸ਼ਰਾਬ ਵੇਚਣ ਵਾਲੀ ਇੱਕ ਬਜ਼ੁਰਗ ਔਰਤ ਨੂੰ ਵੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਦੇ  ਚਿਹਰੇ ’ਤੇ ਜਰਾ ਵੀ ਸ਼ਰਮਿੰਦਗੀ ਨਜ਼ਰ ਨਹੀਂ ਸੀ ਆ ਰਹੀ।  

 ਦੱਸ ਦੇਈਏ ਕਿ ਬੀਤੇ ਕੱਲ੍ਹ ਅੰਮ੍ਰਿਤਸਰ ਦੇ ਮਜੀਠਾ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 23 ਵਿਅਕਤੀਆਂ ਦੀ ਮੌਤ ਹੋ ਗਈ ਹੈ।
ਜਦਕਿ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

 (For more news apart from   Majitha poisonous liquor case: 16 accused presented in Amritsar court News in Punjabi, stay tuned to Rozana Spokesman)