Punjab News: ਮੁਹਾਲੀ ਦੇ SSP ਅਤੇ SP ਸਿਟੀ ਦਾ ਤਬਾਦਲਾ, ਜਾਣੋ ਹੁਣ ਕਿਸ ਨੂੰ ਸੌਂਪੀ ਜ਼ਿੰਮੇਵਾਰੀ

ਏਜੰਸੀ

ਖ਼ਬਰਾਂ, ਪੰਜਾਬ

ਐਸਐਸਪੀ ਦੀਪਕ ਪਾਰਿਕ ਨੂੰ ਬਦਲ ਕੇ ਹਰਮਨਦੀਪ ਸਿੰਘ ਹੰਸ ਨੂੰ ਨਵਾਂ ਐਸਐਸਪੀ ਲਗਾ ਦਿੱਤਾ ਗਿਆ ਹੈ

Mohali SSP Deepak Pareek and SP City Harbir Singh Atwal transferred

Police Department Reshuffle: ਪੰਜਾਬ ਸਰਕਾਰ ਨੇ 2 ਆਈ.ਪੀ.ਐੱਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। 2015 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਹਰਮਨਦੀਪ ਸਿੰਘ ਹੰਸ ਨੂੰ ਮੋਹਾਲੀ ਦੇ ਐੱਸ.ਐੱਸ.ਪੀ. ਵਜੋਂ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ, ਜੋ ਵਿਜੀਲੈਂਸ ਬਿਊਰੋ ’ਚ ਜੁਆਇੰਟ ਡਾਇਰੈਕਟਰ ਵਜੋਂ ਤਾਇਨਾਤ ਸਨ।

ਪੰਜਾਬ ਸਰਕਾਰ ਨੇ ਦੇਰ ਰਾਤ ਪੁਲਿਸ ਵਿਭਾਗ ਵਿੱਚ ਫੇਰਬਦਲ ਕਰਦਿਆਂ ਮੁਹਾਲੀ ਦੇ ਐਸਐਸਪੀ ਅਤੇ ਐਸਐਸਪੀ ਸਿਟੀ ਦਾ ਤਬਾਦਲਾ ਕਰ ਦਿੱਤਾ ਹੈ।
 ਇਹ ਆਦੇਸ਼ ਪੰਜਾਬ ਦੇ ਗ੍ਰਹਿ ਵਿਭਾਗ ਤੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵੱਲੋਂ ਜਾਰੀ ਕੀਤੇ ਗਏ ਹਨ। ਨਵੇਂ ਆਦੇਸ਼ ਅਨੁਸਾਰ ਮੁਹਾਲੀ ਦੇ ਐਸਐਸਪੀ ਦੀਪਕ ਪਾਰਿਕ ਨੂੰ ਬਦਲ ਕੇ ਹਰਮਨਦੀਪ ਸਿੰਘ ਹੰਸ ਨੂੰ ਨਵਾਂ ਐਸਐਸਪੀ ਲਗਾ ਦਿੱਤਾ ਗਿਆ ਹੈ। 

ਇਸੇ ਤਰ੍ਹਾਂ ਮੁਹਾਲੀ ਦੇ ਐਸਪੀ ਸਿਟੀ ਹਰਬੀਰ ਸਿੰਘ ਅਟਵਾਲ ਨੂੰ ਬਦਲ ਕੇ ਸ੍ਰੀਵੈਨੇਲਾ ਨੂੰ ਐਸਪੀ ਸਿਟੀ ਲਗਾ ਦਿੱਤਾ ਗਿਆ ਹੈ ਜੋ ਏਡੀਸੀਪੀ-2 ਅੰਮ੍ਰਿਤਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਦੀਪਕ ਪਾਰਿਕ ਅਤੇ ਹਰਬੀਰ ਸਿੰਘ ਅਟਵਾਲ ਦੀ ਨਵੀਂ ਨਿਯੁਕਤੀ ਦੇ ਆਦੇਸ਼ ਵੱਖਰੇ ਤੌਰ ’ਤੇ ਜਾਰੀ ਕੀਤੇ ਜਾਣਗੇ।

2021 ਬੈਚ ਦੇ IPS ਅਧਿਕਾਰੀ ਸ੍ਰੀਵੈਨੇਲਾ ਨੂੰ ਐੱਸ.ਪੀ. ਸਿਟੀ ਮੋਹਾਲੀ ਲਾਇਆ ਗਿਆ ਹੈ, ਜੋ ਪਹਿਲਾਂ ਏ.ਡੀ.ਸੀ. ਪੀ.-2 ਅੰਮ੍ਰਿਤਸਰ ਵਜੋਂ ਤਾਇਨਾਤ ਸਨ। ਉਹ ਮੂਲ ਤੌਰ ’ਤੇ ਕਰਨਾਟਕ ਨਾਲ ਸਬੰਧਤ ਹਨ।