ਮੋਦੀ ਸਰਕਾਰ ਹਰੇਕ ਫ਼ਰੰਟ 'ਤੇ ਫ਼ੇਲ : ਭਗਵੰਤ ਮਾਨ
ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ
ਚੀਮਾ ਮੰਡੀ, (ਵਿਸ਼ੇਸ਼ ਪ੍ਰਤੀਨਿਧ), ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਹਰੇਕ ਫ਼ਰੰਟ 'ਤੇ ਅਸਫ਼ਲ ਰਹੀ ਹੈ। ਉਹ ਕਸਬੇ ਦੀ ਗਊਸ਼ਾਲਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ। ਇਸ ਮੌਕੇ ਗਊਸ਼ਾਲਾ ਕਮੇਟੀ ਦੇ ਮੈਂਬਰ ਨੇ ਉਨ੍ਹਾਂ ਨੂੰ ਗਊਸ਼ਾਲਾ ਦਾ ਦੌਰਾ ਕਰਵਾਇਆ।
ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਿਆਸੀ ਹਮਲਾ ਕਰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਨੇ ਜੋ ਸੁਪਨੇ ਦੇਸ਼ ਵਾਸੀਆਂ ਨੂੰ ਦਿਖਾਏ ਸਨ, ਉਨ੍ਹਾਂ 'ਚੋਂ ਇਕ ਵੀ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ ਤੇ ਮੋਦੀ ਲੋਕਾਂ ਨੂੰ ਜੁਮਲੇ ਸੁਣਾ ਸੁਣਾ ਕੇ ਸੰਤੁਸ਼ਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਸੁਪਨਾ, ਮੇਕ ਇਨ ਇੰਡੀਆ, ਸਵਾਮੀ ਨਾਥਨ ਰਿਪੋਰਟ, ਕਾਲਾ ਧਨ ਵਾਪਸ ਲਿਆਉਣ ਆਦਿ ਵਾਅਦੇ ਕਿਥੇ ਗਏ?