ਚੈਰੀਟੇਬਲ ਸਕੂਲ ਦੇ ਬੱਚਿਆਂ ਲਈ ਖ਼ਰੀਦੀ ਨਵੀਂ ਬੱਸ
ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦੀ ਪ੍ਰਬੰਧਕ ਕਮੇਟੀ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਘਰ ਤੋਂ ਸਕੂਲ
ਐਸ.ਏ.ਐਸ. ਨਗਰ, : ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦੀ ਪ੍ਰਬੰਧਕ ਕਮੇਟੀ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਘਰ ਤੋਂ ਸਕੂਲ ਲਿਆਉਣ ਅਤੇ ਸਕੂਲ ਤੋਂ ਘਰ ਛੱਡਣ ਲਈ ਇੱਕ ਬੱਸ ਦੀ ਖਰੀਦੀ ਗਈ ਹੈ। ਇਹ ਸਕੂਲ ਗੁਰਦੁਆਰਾ ਸਾਚਾ ਧੰਨ ਫੇਜ਼-3ਬੀ1 ਵਿੱਚ ਸਥਿਤ ਹੈ ਅਤੇ ਚੈਰੀਟੇਬਲ ਆਧਾਰ 'ਤੇ ਚਲਦਾ ਹੈ।
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਗੁਰਦੁਆਰਾ ਸਾਚਾ ਧੰਨ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਬੱਸ ਦੀ ਕੀਮਤ 14 ਲੱਖ ਰੁਪਏ ਹੈ ਅਤੇ ਇਸ ਨਾਲ ਬੱਚਿਆਂ ਦੇ ਆਉਣ ਜਾਣ ਦੀ ਲੋੜ ਨੂੰ ਬਿਹਤਰ ਢੰਗ ਨਾਲ ਪੂਰਾ ਕੀਤਾ ਜਾ ਸਕੇਗਾ। ਸ੍ਰੀ ਗਿੱਲ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਹਰੇਕ ਸਾਲ ਸਕੂਲ ਦਾ ਨਤੀਜਾ 100 ਫੀਸਦੀ ਆਉਂਦਾ ਹੈ ਅਤੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਦਾ ਪਾਠ ਵੀ ਪੜ੍ਹਾਇਆ ਜਾਂਦਾ ਹੈ। ਇਸ ਮੌਕੇ ਜਗਜੀਤ ਸਿੰਘ, ਰਵਿੰਦਰ ਸਿੰਘ, ਹਰਦੇਵ ਸਿੰਘ ਢਿੱਲੋਂ ਅਤੇ ਬਲਵਿੰਦਰ ਸਿੰਘ ਵੀ ਹਾਜ਼ਰ ਸਨ।