ਖ਼ਾਲਿਸਤਾਨੀ ਗਤੀਵਿਧੀਆਂ ਸਬੰਧੀ ਫੜੇ ਦੋ ਮੁਲਜ਼ਮਾਂ ਦਾ ਪੁਲੀਸ ਰਿਮਾਂਡ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖ਼ਾਲਿਸਤਾਨ ਵਿਚਾਰਧਾਰਾ ਨਾਲ ਸਬੰਧਿਤ ਬੀਤੇ ਦਿਨ ਫੜੇ ਗਏ 5 ਮੁਲਜ਼ਮਾਂ ਨੂੰ ਪੁਲਿਸ ਨੇ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਟਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ...

Police taking accused members of Khalistan Movement

ਬਟਾਲਾ,  : ਖ਼ਾਲਿਸਤਾਨ ਵਿਚਾਰਧਾਰਾ ਨਾਲ ਸਬੰਧਿਤ ਬੀਤੇ ਦਿਨ ਫੜੇ ਗਏ 5 ਮੁਲਜ਼ਮਾਂ ਨੂੰ ਪੁਲਿਸ ਨੇ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਟਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਇਨ੍ਹਾਂ ਵਿਚੋਂ ਦੋ ਮੁਲਜ਼ਮਾਂ ਨੂੰ ਪੁਲੀਸ ਰਿਮਾਂਡ 'ਤੇ ਭੇਜ ਦਿਤਾ ਜਦੋਂ ਕਿ ਤਿੰਨ ਮੁਲਜ਼ਮ ਨਿਆਇਕ ਹਿਰਾਸਤ ਵਿਚ ਭੇਜ ਦਿੱਤੇ। 
ੇ ਡੀ.ਐੱਸ.ਪੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਉਕਤ 5 ਵਿਅਕਤੀਆਂ ਨੂੰ  ਅਦਾਲਤ ਵਿੱਚ ਪੇਸ਼ ਕਰਕੇ  ਇਨ੍ਹਾਂ ਵਿੱਚੋਂ ਕ੍ਰਿਪਾਲ ਸਿੰਘ ਅਤੇ ਧਰਮਿੰਦਰ ਸਿੰਘ ਫੌਜੀ ਦਾ ਪੁਲਿਸ ਰਿਮਾਂਡ ਮੰਗਿਆ ਸੀ

ਤਾਂ ਜੋ ਹੋਰ ਤੱਥ ਸਾਹਮਣੇ ਲਿਆਂਦੇ ਜਾ ਸਕਣ। ਅਦਾਲਤ ਨੇ ਉਨ੍ਹਾਂ ਦੀ ਦਲੀਲ ਪ੍ਰਵਾਨ ਕਰਦੇ ਹੋਏ ਦੋਵਾਂ ਵਿਅਕਤੀਆਂ ਦਾ 3-3 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਬਾਕੀ 3 ਵਿਅਕਤੀਆਂ ਹਰਨਾਮ ਸਿੰਘ, ਨਿਰਮਲ ਸਿੰਘ, ਰਵਿੰਦਰ ਸਿੰਘ ਰਾਜਾ ਨੂੰ 27 ਤਾਰੀਕ ਤੱਕ ਜੇਲ੍ਹ ਭੇਜ ਦਿੱਤਾ ਗਿਆ। ਬਚਾਅ ਪੱਖ ਦੇ ਵਕੀਲ ਬਲਜਿੰਦਰ ਸਿੰਘ ਰਿਆੜ ਹੁਸਿਆਰਪੁਰ  ਵਾਲਿਆਂ  ਕਿਹਾ ਕਿ ਪੁਲਿਸ ਵੱਲੋਂ ਇਨ੍ਹਾਂ ਵਿਅਕਤੀਆਂ 'ਤੇ ਬੜੇ ਸੰਗੀਨ ਦੋਸ਼ ਲਗਾਏ ਗਏ ਹਨ। ਉਨ੍ਹਾਂ ਅਨੁਸਾਰ ਅਜੇ ਤੱਕ ਪੁਲਿਸ ਕੋਈ ਠੋਸ ਤੱਥ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪੁਲਿਸ ਇਨ੍ਹਾਂ 5 ਮੁਲਜ਼ਮਾਂ ਦਾ ਰਿਮਾਂਡ ਮੰਗ ਰਹੀ ਸੀ ਪਰ ਅਦਾਲਤ ਨੇ 3 ਦਿਨ ਦਾ ਹੀ ਪੁਲਿਸ ਰਿਮਾਂਡ ਦਿੱਤਾ।