ਭਾਈਰੂਪਾ ਮਾਮਲੇ ਵਿਚ ਐਸਐਸਪੀ ਤੋਂ ਜਾਂਚ ਮੰਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਹਿਕਾਰੀ ਸਭਾ ਕਾਂਗੜ ਪੱਤੀ ਭਾਈਰੂਪਾ ਦੀ ਚੋਣ ਮੌਕੇ ਸ੍ਰੋਮਣੀ ਅਕਾਲੀ ਦਲ ਤੇ ਕਾਂਗਰਸੀ ਵਰਕਰਾਂ ਵਿਚਕਾਰ ਹੋਏ ਟਕਰਾਅ......

Sikandar Singh Maluka

ਬਠਿੰਡਾ (ਦਿਹਾਤੀ),  :- ਸਹਿਕਾਰੀ ਸਭਾ ਕਾਂਗੜ ਪੱਤੀ ਭਾਈਰੂਪਾ ਦੀ ਚੋਣ ਮੌਕੇ ਸ੍ਰੋਮਣੀ ਅਕਾਲੀ ਦਲ ਤੇ ਕਾਂਗਰਸੀ ਵਰਕਰਾਂ ਵਿਚਕਾਰ ਹੋਏ ਟਕਰਾਅ ਤੋਂ ਬਾਅਦ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਦਰਜ ਕੀਤੇ ਗਏ ਇਰਾਦਾ ਕਤਲ ਦੇ ਮਾਮਲੇ ਨੂੰ ਰੱਦ ਕਰਨ ਸਬੰਧੀ ਭਾਈਰੂਪਾ ਦੀ ਸਮੁੱਚੀ ਜਥੇਬੰਦੀ ਵੱਲੋਂ ਸਾਬਕਾ ਪੰਚਾਇੰਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਆਈ ਜੀ ਸ੍ਰੀ ਐਮ ਐਫ ਫਾਰੂਕੀ ਅਤੇ ਐਸ ਐਸ ਪੀ ਨਵੀਨ ਸਿੰਗਲਾ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਹੈ। 

ਜ਼ਿਕਰਯੋਗ ਹੈ ਕਿ ਥਾਣਾ ਫੂਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਸਤਨਾਮ ਸਿੰਘ ਭਾਈਰੁਪਾ, ਨਗਰ ਪੰਚਾਇਤ ਪ੍ਰਧਾਨ ਗੁਰਮੇਲ ਸਿੰਘ, ਉਪ ਪ੍ਰਧਾਨ ਸੁਰਜੀਤ ਸਿੰਘ, ਕੌਰ ਸਿੰਘ ਜਵੰਧਾ ਅਤੇ ਜਗਤਾਰ ਸਿੰਘ ਸਣੇ ਕੁੱਲ 20 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ। ਸਾਬਕਾ ਕੈਬਨਿਟ ਮੰਤਰੀ ਮਲੂਕਾ ਨੇ ਕਿਹਾ ਕਿ ਭਾਈਰੂਪਾ ਵਿਖੇ ਕਾਂਗਰਸੀਆਂ ਵੱਲੋਂ ਕੀਤੀ ਧੱਕੇਸ਼ਾਹੀ ਨਾਲ ਸਹਿਕਾਰੀ ਸਭਾ ਦੀ ਚੋਣ ਜਿੱਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਉਕਤ ਮਾਮਲੇ ਵਿਚ ਪੁਲਿਸ ਨੇ ਸੱਤਾਧਾਰੀਆਂ ਦਾ ਪੱਖ ਪੂਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਪਰਚਾ ਦਰਜ ਕਰ ਦਿੱਤਾ, ਉਹ ਸਰਾਸਰ ਪੁਲਿਸ ਦੀ ਦਿਮਾਗੀ ਉਪਜ ਹੈ।  ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ ਭਾਈਰੁਪਾ ਵਿਖੇ ਪਹਿਲਾ ਵੀ ਅਜਿਹਾ ਪਰਚਾ ਦਰਜ ਕਰਵਾÎਇਆ ਜਾ ਚੁੱਕਾ ਹੈ। ਮਲੂਕਾ ਨੇ ਮਾਮਲੇ ਦੀ ਪੁਲਿਸ ਪ੍ਰਸ਼ਾਸਨ ਤੋਂ ਪੂਰੀ ਘਟਨਾ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ।

ਇਸ ਮੌਕੇ ਜਥੇਦਾਰ ਸਤਨਾਮ ਸਿੰਘ ਭਾਈਰੁਪਾ,ਪ੍ਰਧਾਨ ਗੁਰਮੇਲ ਸਿੰਘ ਮੇਲੀ, ਉਪ ਪ੍ਰਧਾਨ ਸੁਰਜੀਤ ਸਿੰਘ, ਕੌਰ ਸਿੰਘ ਜਵੰਧਾ, ਜਗਤਾਰ ਸਿੰਘ, ਜਸਵੰਤ ਸਿੰਘ ਭਾਈਰੁਪਾ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਹਾਜਰ ਸਨ।