ਕੈਪਟਨ ਅਮਰਿੰਦਰ ਦਾ ਸੁਖਪਾਲ ਖਹਿਰਾ ਨੂੰ ਜਵਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖਹਿਰਾ ਨੇ ਮੁੱਖ ਮੰਤਰੀ 'ਤੇ ਲਗਾਏ ਦੋਸ਼

Reply to Capt Amarinder Singh's Mr. Sukhpal Khaira

ਚੰਡੀਗੜ੍ਹ: ਸੁਖਪਾਲ ਸਿੰਘ ਖਹਿਰਾ ਵੱਲੋਂ ਪਾਕਿਸਤਾਨ ਨੂੰ ਪਾਣੀ ਭੇਜਣ ਦੇ ਲਗਾਏ ਗਏ ਦੋਸ਼ਾਂ ਨੂੰ ਮੁੱਖ ਮੰਤਰੀ ਨੇ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਖਹਿਰਾ ਦਾ ਬਿਆਨ ਅਧਾਰਹੀਣ ਹੈ ਤੇ ਇਹ ਬਿਆਨ ਸਿਆਸੀ ਹਿਤਾਂ ਤੋਂ ਪ੍ਰੇਰਿਤ ਹੈ| ਖਹਿਰਾ ਵੱਲੋਂ ਲਗਾਏ ਦੋਸ਼ਾਂ ਬਾਰੇ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ  ਹਿਫ਼ਾਜਤੀ ਕਦਮਾਂ ਵਜੋਂ ਵਾਧੂ ਪਾਣੀ ਛਡਿਆ ਜਾ ਰਿਹਾ ਹੈ ਤਾਂ ਜੋ ਸਤਲੁਜ ਅਤੇ ਬਿਆਸ ਦਰਿਆ ਦੇ ਇਲਾਕਿਆਂ ਵਿਚ ਹੜ੍ਹ ਤੋਂ ਬਚਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਫ਼ਾਲਤੂ ਪਾਣੀ ਨੂੰ ਛੱਡਣ ਦਾ ਫ਼ੈਸਲਾ ਹਿਫ਼ਾਜਤੀ ਕਦਮਾਂ ਵਜੋਂ ਨਿਯਮਿਤ ਤਰੀਕੇ ਨਾਲ ਟੈਕਨੀਕਲ ਕਮੇਟੀ ਦੀ 28 ਮਈ, 2019 ਨੂੰ ਹੋਈ ਮੀਟਿੰਗ ਵਿਚ ਕੀਤਾ ਗਿਆ। ਇਸ ਵਿਚ ਸਾਰੇ ਭਾਈਵਾਲ ਸੂਬਿਆਂ ਦੇ ਨੁਮਾਇੰਦੇ ਹਾਜ਼ਰ ਸਨ। ਉਨ੍ਹਾਂ ਦਸਿਆ ਕਿ ਮੀਟਿੰਗ ਦੌਰਾਨ ਆਮ ਸਹਿਮਤੀ ਨਾਲ ਇਹ ਵਿਚਾਰ ਸਾਹਮਣੇ ਆਇਆ ਕਿ ਇਸ ਵੇਲੇ ਸਪੱਸ਼ਟ ਤੌਰ 'ਤੇ ਫ਼ਾਲਤੂ ਪਾਣੀ ਹੈ ਅਤੇ ਫ਼ਾਲਤੂ ਪਾਣੀ ਨੂੰ ਜਾਰੀ ਕਰ ਕੇ ਅਤੇ ਇਸ ਦੇ ਨਾਲ ਹੀ ਬਿਜਲੀ ਉਤਪਾਦਨ ਦਾ..

..ਲਾਭ ਪ੍ਰਾਪਤ ਕਰਨ ਲਈ ਇਸ ਨੂੰ ਫ਼ਾਇਦੇਮੰਦ ਤਰੀਕੇ ਨਾਲ ਵਰਤਣ ਦਾ ਢੁਕਵਾਂ ਸਮਾਂ ਹੋਵੇਗਾ।  ਜੇ ਅਜਿਹਾ ਨਾ ਕੀਤਾ ਜਾਂਦਾ ਅਤੇ ਬਾਅਦ ਵਿਚ ਫ਼ਾਲਤੂ ਪਾਣੀ ਸਪਿਲਵੇਅ ਰਾਹੀਂ ਛੱਡ ਦਿਤਾ ਜਾਂਦਾ ਤਾਂ ਉਹ ਨਾ ਕੇਵਲ ਫ਼ਜ਼ੂਲ ਚਲਿਆ ਜਾਂਦਾ ਸਗੋਂ ਇਸ ਨਾਲ ਸਤਲੁਜ ਤੇ ਬਿਆਸ ਦਰਿਆਵਾਂ ਦੇ ਨਾਲ ਲਗਦੇ ਇਲਾਕਿਆਂ ਵਿਚ ਹੜ੍ਹਾਂ ਨਾਲ ਨੁਕਸਾਨ ਵੀ ਹੁੰਦਾ।

ਦੱਸ ਦੇਈਏ ਕਿ ਸੁਖਪਾਲ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਪੰਜਾਬ ਦਾ ਪਾਣੀ ਅਜਾਈਂ ਤੌਰ 'ਤੇ ਪਾਕਿਸਤਾਨ ਨੂੰ ਛੱਡਿਆ ਜਾ ਰਿਹਾ ਹੈ ਜਿਸ ਦੀ ਕੀਮਤ ਕਰੋੜਾਂ ਵਿਚ ਹੈ | ਇਸ ਦੇ ਨਾਲ ਹੀ ਖਹਿਰਾ ਨੇ ਇਹ ਵੀ ਸਵਾਲ ਖੜਾ ਕੀਤਾ ਸੀ ਕਿ ਜੇ ਪੰਜਾਬ ਕੋਲ ਪਾਣੀ ਜ਼ਿਆਦਾ ਹੈ ਤਾਂ ਸੂਬੇ ਦੇ ਕਿਸਾਨਾਂ ਨੂੰ ਦੇ ਦਿੱਤਾ ਜਾਵੇ |