ਬੇਅੰਤ ਸਿੰਘ ਕਤਲ ਮਾਮਲਾ: ਸ਼ਮਸ਼ੇਰ ਸਿੰਘ ਨੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਦਾਇਰ ਕੀਤੀ ਅਰਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

5 ਜੁਲਾਈ ਨੂੰ ਹੋਵੇਗੀ ਸੁਣਵਾਈ

Image: For representation purpose only.

 

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ 27 ਸਾਲ ਤੋਂ ਜੇਲ ਵਿਚ ਬੰਦ ਸ਼ਮਸ਼ੇਰ ਸਿੰਘ ਨੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਸ਼ਮਸ਼ੇਰ ਵਲੋਂ 5 ਜੂਨ ਨੂੰ ਅਰਜ਼ੀ ਲਗਾਈ ਗਈ ਸੀ। ਇਸ 'ਤੇ ਅਦਾਲਤ 'ਚ 5 ਜੁਲਾਈ ਨੂੰ ਸੁਣਵਾਈ ਹੋਵੇਗੀ। ਇਸ ਮਾਮਲੇ ਵਿਚ ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁਕੀ ਹੈ।

ਇਹ ਵੀ ਪੜ੍ਹੋ: ਇਸ ਸਾਲ 6 ਹਜ਼ਾਰ ਤੋਂ ਵੱਧ ਅਮੀਰ ਲੋਕ ਦੇਸ਼ ਛੱਡਣ ਲਈ ਤਿਆਰ! ਰੀਪੋਰਟ ਵਿਚ ਹੋਇਆ ਖੁਲਾਸਾ

ਸ਼ਮਸ਼ੇਰ ਸਿੰਘ ਦੇ ਵਕੀਲ ਨੇ ਅਰਜ਼ੀ ਵਿਚ ਕਿਹਾ ਕਿ ਉਹ 27 ਸਾਲਾਂ ਤੋਂ ਜੇਲ ਵਿਚ ਹੈ। ਇਸ ਲਈ ਉਸ ਨੂੰ ਹੁਣ ਉਸ ਦੀ ਸਜ਼ਾ ਖਤਮ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੀ ਇਕ ਹੁਕਮ ਜਾਰੀ ਕੀਤਾ ਸੀ, ਜਿਸ ਵਿਚ ਬੇਅੰਤ ਸਿੰਘ ਕਤਲ ਕੇਸ ਵਿਚ ਸਜ਼ਾ ਪੂਰੀ ਕਰ ਚੁਕੇ ਦੋਸ਼ੀਆਂ ਨੂੰ ਜ਼ਮਾਨਤ ਦੇਣ ਦੇ ਨਿਰਦੇਸ਼ ਦਿਤੇ ਗਏ ਸਨ। ਹਾਲਾਂਕਿ ਇਨ੍ਹਾਂ ਦੀ ਸਜ਼ਾ ਖ਼ਤਮ ਕਰਨ 'ਤੇ ਅੰਤਿਮ ਫ਼ੈਸਲਾ ਪ੍ਰਸ਼ਾਸਨ ਨੇ ਹੀ ਲੈਣਾ ਹੈ।

ਇਹ ਵੀ ਪੜ੍ਹੋ: ED ਨੇ ਤਾਮਿਲਨਾਡੂ ਦੇ ਬਿਜਲੀ ਮੰਤਰੀ ਵੀ. ਸੇਂਥਿਲ ਬਾਲਾਜੀ ਨੂੰ ਕੀਤਾ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹਤਿਆ ਕਰ ਦਿਤੀ ਗਈ ਸੀ। ਮਨੁੱਖੀ ਬੰਬ ਦੇ ਭੇਸ ਵਿਚ ਇਕ ਵਿਅਕਤੀ ਨੇ ਉਨ੍ਹਾਂ ਦੀ ਕਾਰ ਨੂੰ ਉਡਾ ਦਿਤਾ ਸੀ। ਇਸ ਹਮਲੇ ਵਿਚ ਮੁੱਖ ਮੰਤਰੀ ਸਮੇਤ 17 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਮਾਮਲੇ ਵਿਚ ਚੰਡੀਗੜ੍ਹ ਦੀ ਅਦਾਲਤ ਨੇ 2007 ਵਿਚ ਸ਼ਮਸ਼ੇਰ ਅਤੇ ਹੋਰ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।